ਜਲੰਧਰ : ਸ਼ਹਿਰ ‘ਚ ਇਕ ਫਰੂਟ ਮੰਡੀ ਦੇ ਚੇਅਰਮੈਨ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮਕਸੂਦਾਂ ਸਬਜ਼ੀ ਮੰਡੀ (Maksood Vegetable Market) ‘ਚ ਫਰੂਟ ਮਾਰਕੀਟ ਐਸੋਸੀਏਸ਼ਨ ਦੇ ਚੇਅਰਮੈਨ ‘ਤੇ ਕੁਝ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਚੇਅਰਮੈਨ ਰਛਪਾਲ ਸਿੰਘ ਬੱਬੂ (Chairman Rachpal Singh Babbu) ਜ਼ਖ਼ਮੀ ਹੋ ਗਏ, ਜਿਸ ਦਾ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਅਤੇ ਥਾਣਾ 1 ਦੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ।
ਰਛਪਾਲ ਸਿੰਘ ਬੱਬੂ ਨੇ ਦੱਸਿਆ ਕਿ ਉਹ ਆਪਣੀ ਦੁਕਾਨ ਦੇ ਬਾਹਰ ਬੈਠੇ ਸਨ ਕਿ ਅਚਾਨਕ ਕੁਝ ਨੌਜਵਾਨਾਂ ਨੇ ਉਨ੍ਹਾਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਨਾਲ ਲੜਾਈ-ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਜਦੋਂ ਉਨ੍ਹਾਂ ਦੇ ਸਾਥੀਆਂ ਨੇ ਵਿਰੋਧ ਕੀਤਾ ਤਾਂ ਉਹ ਉਥੋਂ ਭੱਜ ਗਏ। ਸਾਰੀ ਘਟਨਾ ਸੀ.ਸੀ.ਟੀ.ਵੀ. ਵਿੱਚ ਕੈਦ ਹੋ ਗਈ ਹੈ। ਥਾਣਾ 1 ਦੀ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ।