ਪੰਜਾਬ : ਸਿੱਧੂ ਮੂਸੇਵਾਲਾ ਦਾ ਇਕ ਹੋਰ ਨਵਾਂ ਗੀਤ ‘ਲਾਕ’ 23 ਜਨਵਰੀ ਨੂੰ ਪੰਜਾਬ ‘ਚ ਰਿਲੀਜ਼ ਹੋਣ ਜਾ ਰਿਹਾ ਹੈ। ਜਿਸ ਦਾ ਪੋਸਟਰ ਹੁਣ ਰਿਲੀਜ਼ ਹੋ ਗਿਆ ਹੈ। ਇਸ ਗੀਤ ਦੀ ਨਿਰਮਾਤਾ ਦਿ ਕਿਡ ਕੰਪਨੀ ਹੈ, ਜਿਸ ਨੇ ਪਿਛਲੇ ਦਿਨੀਂ ਮਰਹੂਮ ਸਿੱਧੂ ਮੂਸੇਵਾਲਾ ਦੇ ਗੀਤ ਵੀ ਤਿਆਰ ਕੀਤੇ ਹਨ। ਪ੍ਰੋਡਿਊਸਰ ਦਿ ਕਿਡ ਨੇ ਪੋਸਟਰ ਸ਼ੇਅਰ ਕਰਦੇ ਹੋਏ ਲਿ ਖਿਆ- ਆਲੇ-ਦੁਆਲੇ ਦੇਖੋ, ਅਸੀਂ ਲੀਡਰ ਹਾਂ। ਅਸੀਂ ਜੋ ਵੀ ਕਰਦੇ ਹਾਂ, ਅਸੀਂ ਇਸਨੂੰ ਦੇਖਾਂਗੇ ਅਤੇ ਬਾਕੀ ਹਰ ਕੋਈ ਅਜਿਹਾ ਕਰਨ ਦੀ ਕੋਸ਼ਿਸ਼ ਕਰੇਗਾ।
ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਤੱਕ 9 ਗੀਤ ਰਿਲੀਜ਼ ਹੋ ਚੁੱਕੇ ਹਨ। ਉਨ੍ਹਾਂ ਦਾ ਪਹਿਲਾ ਗੀਤ ਸ਼ੈਲ਼ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਉਨ੍ਹਾਂ ਦਾ ਦੂਜਾ ਗੀਤ ‘ਵਾਰ’, ਤੀਜਾ ਗੀਤ ‘ਮੇਰਾ ਨਾ’, ਚੌਥਾ ਗੀਤ ‘ਚੋਰਨੀ’, ਪੰਜਵਾਂ ਗੀਤ ‘ਵਾਚਆਊਟ’, ਛੇਵਾਂ ਗੀਤ ‘ਡਰਿੱਪੀ’, 7ਵਾਂ ਗੀਤ ‘410’ ਅਤੇ 8ਵਾਂ ਗੀਤ ‘ਅਟੈਚ’ ਸੀ। ਜ਼ਿਕਰਯੋਗ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ।