Home ਦੇਸ਼ ਕੇਜਰੀਵਾਲ ਨੇ ਕਿਹਾ ਕਿਰਾਏਦਾਰਾਂ ਨੂੰ ਵੀ ਮੁਫਤ ਬਿਜਲੀ ਅਤੇ ਪਾਣੀ ਦੇਵਾਂਗੇ

ਕੇਜਰੀਵਾਲ ਨੇ ਕਿਹਾ ਕਿਰਾਏਦਾਰਾਂ ਨੂੰ ਵੀ ਮੁਫਤ ਬਿਜਲੀ ਅਤੇ ਪਾਣੀ ਦੇਵਾਂਗੇ

0

ਨਵੀਂ ਦਿੱਲੀ : ਦਿੱਲੀ ਵਿਧਾਨਸਭਾ ਚੋਣਾਂ ਨੂੰ ਜਿੱਤਣ ਲਈ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਆਪਣਾ ਪੂਰਾ ਜ਼ੋਰ ਲਗਾ ਰਹੀਆਂ ਹਨ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਸਵੇਰੇ ਐਲਾਨ ਕੀਤਾ ਕਿ ਚੋਣਾਂ ਜਿੱਤਣ ਤੋਂ ਬਾਅਦ ਅਸੀਂ ਕਿਰਾਏਦਾਰਾਂ ਨੂੰ ਵੀ ਮੁਫਤ ਬਿਜਲੀ ਅਤੇ ਪਾਣੀ ਮੁਹੱਈਆ ਕਰਵਾਵਾਂਗੇ।

ਦਿੱਲੀ ਵਾਸੀਆਂ ਨੂੰ ਮੁਫਤ ਬਿਜਲੀ ਅਤੇ ਪਾਣੀ ਦੇਣ ਦੀਆਂ ਸਕੀਮਾਂ ਦਿੱਲੀ ਵਿੱਚ ਪਹਿਲਾਂ ਹੀ ਲਾਗੂ ਹਨ। ਹੁਣ ‘ਆਪ’ ਇਸ ਸਕੀਮ ‘ਚ ਕਿਰਾਏਦਾਰਾਂ ਨੂੰ ਵੀ ਸ਼ਾਮਲ ਕਰੇਗੀ। ਲਗਾਤਾਰ 15 ਸਾਲਾਂ ਤੋਂ ਦਿੱਲੀ ਦੀ ਸੱਤਾ ‘ਤੇ ਕਾਬਜ਼ ਕਾਂਗਰਸ ਨੂੰ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ‘ਚ ਭਾਰੀ ਝਟਕਾ ਲੱਗਾ ਹੈ ਅਤੇ ਉਹ ਇਕ ਵੀ ਸੀਟ ਜਿੱਤਣ ‘ਚ ਨਾਕਾਮ ਰਹੀ ਹੈ। ਇਸ ਦੇ ਉਲਟ ‘ਆਪ’ ਨੇ 70 ‘ਚੋਂ 62 ਸੀਟਾਂ ਜਿੱਤ ਕੇ 2020 ਦੀਆਂ ਵਿਧਾਨ ਸਭਾ ਚੋਣਾਂ ‘ਚ ਦਬਦਬਾ ਬਣਾਇਆ, ਜਦਕਿ ਭਾਜਪਾ ਨੂੰ ਸਿਰਫ਼ ਅੱਠ ਸੀਟਾਂ ਮਿਲੀਆਂ ਸਨ।

ਭਾਰਤੀ ਚੋਣ ਕਮਿਸ਼ਨ ਦੇ ਅਨੁਸਾਰ ਦਿੱਲੀ ਦੀਆਂ 70 ਸੀਟਾਂ ‘ਤੇ 5 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਲਈ 1521 ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਅਨੁਸਾਰ ਚੋਣਾਂ ਵਿੱਚ 981 ਉਮੀਦਵਾਰ ਮੈਦਾਨ ਵਿੱਚ ਹਨ। ਨਾਮਜ਼ਦਗੀਆਂ ਦੇ ਆਖ਼ਰੀ ਦਿਨ 17 ਜਨਵਰੀ ਨੂੰ 680 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ। ਉਨ੍ਹਾਂ ਦੀ ਜਾਂਚ ਸ਼ਨੀਵਾਰ ਨੂੰ ਹੋਵੇਗੀ। ਨਾਮ ਵਾਪਸ ਲੈਣ ਦੀ ਆਖਰੀ ਮਿਤੀ 20 ਜਨਵਰੀ ਹੈ।

Exit mobile version