Homeਪੰਜਾਬਪੰਜਾਬ ਦੇ ਇਨ੍ਹਾਂ 4 ਜ਼ਿਲ੍ਹਿਆਂ 'ਚ 26 ਜਨਵਰੀ ਤੋਂ ਕੱਟੇ ਜਾਣਗੇ ਆਨਲਾਈਨ...

ਪੰਜਾਬ ਦੇ ਇਨ੍ਹਾਂ 4 ਜ਼ਿਲ੍ਹਿਆਂ ‘ਚ 26 ਜਨਵਰੀ ਤੋਂ ਕੱਟੇ ਜਾਣਗੇ ਆਨਲਾਈਨ ਚਲਾਨ

ਪੰਜਾਬ : ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ ਆਈ ਹੈ। ਦੱਸ ਦੇਈਏ ਕਿ ਹੁਣ ਚੰਡੀਗੜ੍ਹ ਦੀ ਤਰਜ਼ ‘ਤੇ ਪੰਜਾਬ ‘ਚ ਵੀ ਆਨਲਾਈਨ ਚਲਾਨ ਕੀਤੇ ਜਾਣਗੇ। ਦੱਸਿਆ ਗਿਆ ਹੈ ਕਿ ਪੰਜਾਬ ਦੇ 4 ਜ਼ਿਲ੍ਹਿਆਂ ਮੋਹਾਲੀ, ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ 26 ਜਨਵਰੀ ਤੋਂ ਆਨਲਾਈਨ ਚਲਾਨ ਕੱਟਣ ਦੀ ਸ਼ੁਰੂਆਤ ਕੀਤੀ ਜਾਵੇਗੀ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਟ੍ਰੈਫਿਕ ਸਿਗਨਲਾਂ ‘ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਟਰਾਇਲ ਪੂਰਾ ਹੋ ਚੁੱਕਾ ਹੈ। ਇਸ ਤੋਂ ਬਾਅਦ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਬਚ ਨਹੀਂ ਸਕਣਗੇ। ਚਾਰ ਜ਼ਿਲ੍ਹਿਆਂ ਵਿੱਚ ਜਿੱਥੇ ਕੰਟਰੋਲ ਰੂਮ ਬਣਾਏ ਗਏ ਹਨ, ਉੱਥੇ ਪੁਲੀਸ ਮੁਲਾਜ਼ਮ 24 ਘੰਟੇ ਕੈਮਰਿਆਂ ਦੀ ਨਿਗਰਾਨੀ ਕਰਨਗੇ। ਇਸ ਤੋਂ ਬਾਅਦ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਤਿਆਰ ਕਰਕੇ ਡਾਕ ਰਾਹੀਂ ਉਨ੍ਹਾਂ ਦੇ ਘਰਾਂ ਨੂੰ ਭੇਜੇ ਜਾਣਗੇ। ਪੰਜਾਬ ਵਿੱਚ ਬਹੁਤੇ ਲੋਕ ਲਾਲ ਬੱਤੀਆਂ ਜੰਪ ਕਰਦੇ ਹਨ। ਹੁਣ ਅਜਿਹੇ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ ਕਿਉਂਕਿ ਹੁਣ ਬਹੁਤ ਜਲਦੀ ਚਲਾਨ ਜਾਰੀ ਹੋਣਗੇ ਅਤੇ ਲੋਕਾਂ ਦੀਆਂ ਜੇਬਾਂ ਖਾਲੀ ਹੋਣਗੀਆਂ। ਹੁਣ ਜੇਕਰ ਤੁਸੀਂ ਚਲਾਨ ਤੋਂ ਬਚਣਾ ਚਾਹੁੰਦੇ ਹੋ ਤਾਂ ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰੋ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments