Homeਦੇਸ਼ਸੈਫ ਅਲੀ ਖਾਨ 'ਤੇ ਹੋਏ ਹਮਲੇ ਦੇ ਮਾਮਲੇ 'ਚ ਮੁਲਜ਼ਮ ਨੂੰ ਅਦਾਲਤ...

ਸੈਫ ਅਲੀ ਖਾਨ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਮੁਲਜ਼ਮ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼ , 5 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਮਹਾਰਾਸ਼ਟਰ: ਅਦਾਕਾਰ ਸੈਫ ਅਲੀ ਖਾਨ (Actor Saif Ali Khan) ‘ਤੇ ਉਸ ਦੇ ਘਰ ‘ਚ ਹੋਏ ਹਮਲੇ ਦੇ ਮਾਮਲੇ ‘ਚ ਪੁਲਿਸ ਨੇ 30 ਸਾਲਾ ਬੰਗਲਾਦੇਸ਼ੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਦੋਸ਼ੀ ਦਾ ਨਾਂ ਮੁਹੰਮਦ ਅਲੀਯਾਨ ਹੈ ਅਤੇ ਉਸ ਨੂੰ ਅੱਜ ਸਵੇਰੇ ਮੁੰਬਈ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।

ਦੋਸ਼ੀ ਦੀ ਪਛਾਣ ਅਤੇ ਇਰਾਦਾ

ਸੀਨੀਅਰ ਪੁਲਿਸ ਅਧਿਕਾਰੀਆਂ ਅਨੁਸਾਰ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਚੋਰੀ ਕਰਨ ਦਾ ਇਰਾਦਾ ਰੱਖਦਾ ਸੀ, ਪਰ ਉਸਨੂੰ ਇਹ ਨਹੀਂ ਪਤਾ ਸੀ ਕਿ ਉਹ ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਦੇ ਘਰ ਦਾਖਲ ਹੋਇਆ ਸੀ। ਮੁੰਬਈ ਪੁਲਿਸ ਨੇ ਸ਼ਨੀਵਾਰ ਰਾਤ ਨੂੰ ਠਾਣੇ ਦੇ ਇਕ ਇਲਾਕੇ ਤੋਂ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਅਨੁਸਾਰ ਦੋਸ਼ੀ ਨੇ ਗ੍ਰਿਫਤਾਰੀ ਤੋਂ ਬਾਅਦ ਆਪਣਾ ਅਸਲੀ ਨਾਮ ਅਤੇ ਪਛਾਣ ਛੁਪਾਉਣ ਦੀ ਕੋਸ਼ਿਸ਼ ਕੀਤੀ। ਉਸ ਨੇ ਪਹਿਲਾਂ ਆਪਣੇ ਆਪ ਨੂੰ ਕਿਸੇ ਹੋਰ ਨਾਂ ਨਾਲ ਪੇਸ਼ ਕੀਤਾ ਸੀ।

ਸੈਫ ਅਲੀ ਖਾਨ ‘ਤੇ ਹਮਲੇ ਦੀ ਘਟਨਾ

ਦੱਸ ਦੇਈਏ ਕਿ ਸੈਫ ਅਲੀ ਖਾਨ ਦੇ ਘਰ ‘ਤੇ ਹਮਲਾ 15 ਜਨਵਰੀ ਦੀ ਰਾਤ ਨੂੰ ਹੋਇਆ ਸੀ। ਹਮਲਾਵਰ ਨੇ ਸੈਫ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਪਰ ਸੈਫ ਨੇ ਬਹਾਦਰੀ ਨਾਲ ਆਪਣਾ ਬਚਾਅ ਕੀਤਾ। ਪੁਲਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਅਤੇ ਦੋਸ਼ੀ ਦੀ ਗ੍ਰਿਫਤਾਰੀ ਤੋਂ ਬਾਅਦ ਮਾਮਲਾ ਸੁਲਝਾਉਣ ‘ਚ ਸਫਲਤਾ ਹਾਸਲ ਕੀਤੀ। ਪੁਲਿਸ ਨੇ ਮੁਲਜ਼ਮ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਅਤੇ ਉਸ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਹੁਣ ਮੁਲਜ਼ਮ ਤੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਉਹ ਸੈਫ ਦੇ ਘਰ ਕਿਸ ਮਕਸਦ ਨਾਲ ਦਾਖ਼ਲ ਹੋਇਆ ਸੀ ਅਤੇ ਕੀ ਇਸ ਪਿੱਛੇ ਕੋਈ ਵੱਡੀ ਸਾਜ਼ਿਸ਼ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments