Home ਪੰਜਾਬ ਚੰਡੀਗੜ੍ਹ ਮੇਅਰ ਦੀ ਚੋਣ ‘ਤੇ ਹਾਈਕੋਰਟ ਦਾ ਫੈਸਲਾ, ਚੋਣ ਦੀ ਤਰੀਕ 29...

ਚੰਡੀਗੜ੍ਹ ਮੇਅਰ ਦੀ ਚੋਣ ‘ਤੇ ਹਾਈਕੋਰਟ ਦਾ ਫੈਸਲਾ, ਚੋਣ ਦੀ ਤਰੀਕ 29 ਜਨਵਰੀ ਤੱਕ ਮੁਲਤਵੀ

0

ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਮੇਅਰ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਚੰਡੀਗੜ੍ਹ ਵਿੱਚ ਮੇਅਰ ਚੋਣਾਂ 29 ਜਨਵਰੀ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਮੇਅਰ ਦੀ ਚੋਣ ਦੀ ਮਿਤੀ ਅਤੇ ਚੋਣ ਪ੍ਰਕਿਰਿਆ ਨੂੰ ਲੈ ਕੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ। ਜਿਸ ਤੋਂ ਬਾਅਦ ਅਦਾਲਤ ਨੇ ਚੋਣਾਂ ਦੀ ਤਰੀਕ 29 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।

ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਚੋਣ ਪ੍ਰਕਿਰਿਆ ਅਤੇ ਚੋਣਾਂ ਦੀ ਤਰੀਕ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਦੱਸ ਦੇਈਏ ਕਿ ਅਦਾਲਤ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਜਿਨ੍ਹਾਂ ਵਿੱਚੋਂ ਇੱਕ ਚੋਣ ਤਰੀਕ ਸਬੰਧੀ ਸੀ। ਮੇਅਰ ਕੁਲਦੀਪ ਸਿੰਘ ਨੇ ਪਟੀਸ਼ਨ ਵਿੱਚ ਕਿਹਾ ਸੀ ਕਿ ਉਨ੍ਹਾਂ ਦਾ ਕਾਰਜਕਾਲ ਫਰਵਰੀ ਤੱਕ ਹੈ। ਪਰ ਪਹਿਲਾਂ ਚੋਣਾਂ ਕਰਵਾ ਕੇ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਚੋਣਾਂ 29 ਤਰੀਕ ਤੱਕ ਮੁਲਤਵੀ ਕਰ ਦਿੱਤੀਆਂ ਹਨ। ਹੁਣ ਪ੍ਰਸ਼ਾਸਨ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਜਾਣਗੇ।

ਇਸ ਤੋਂ ਪਹਿਲਾਂ ਕੌਂਸਲਰ ਹਰਪ੍ਰੀਤ ਬਬਲਾ ਨੂੰ ਭਾਜਪਾ ਵੱਲੋਂ ਮੇਅਰ ਲਈ ਉਮੀਦਵਾਰ ਬਣਾਇਆ ਜਾ ਚੁੱਕਾ ਹੈ। ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਬਿਮਲਾ ਦੂਬੇ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਲਖਬੀਰ ਸਿੰਘ ਬਿੱਲੂ ਉਮੀਦਵਾਰ ਹਨ। ਭਾਜਪਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਉਮੀਦਵਾਰਾਂ ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਹਨ।

 

Exit mobile version