Homeਪੰਜਾਬਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ

ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ

ਪੰਜਾਬ : ਰਾਧਾ ਸੁਆਮੀ ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ ਹੈ। ਦਰਅਸਲ ਫਰਵਰੀ 2025 ਵਿੱਚ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਵੱਲੋਂ 3 ਭੰਡਾਰੇ ਕਰਵਾਏ ਜਾਣਗੇ, ਜਿਨ੍ਹਾਂ ਦੀਆਂ ਤਰੀਕਾਂ ਦਾ ਖੁਲਾਸਾ ਹੋ ਗਿਆ ਹੈ।

ਜਾਣਕਾਰੀ ਅਨੁਸਾਰ ਪਹਿਲਾ ਭੰਡਾਰਾ 9 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10:00 ਵਜੇ, ਦੂਜਾ ਭੰਡਾਰਾ 16 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10:00 ਵਜੇ, ਜਦਕਿ ਤੀਜਾ ਭੰਡਾਰਾ 23 ਫਰਵਰੀ ਨੂੰ ਹੋਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਡੇਰਾ ਬਿਆਸ ਵਿੱਚ ਵੀ.ਆਈ.ਪੀ ਕਲਚਰ ਖ਼ਤਮ ਕੀਤਾ ਜਾ ਚੁੱਕਾ ਹੈ। ਹੁਣ ਰਾਧਾ ਸੁਆਮੀ ਸਤਿਸੰਗ ਬਿਆਸ (੍ਰਸ਼ਸ਼ਭ) ਨੇ ਆਪਣੇ ਡੇਰੇ ਵਿੱਚ ਵੀ.ਆਈ.ਪੀ ਕਲਚਰ ਨੂੰ ਖਤਮ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਹੈ। ਇਸ ਕਦਮ ਦਾ ਉਦੇਸ਼ ਸੰਗਤ ਵਿੱਚ ਸਾਰੇ ਸ਼ਰਧਾਲੂਆਂ ਨੂੰ ਬਰਾਬਰ ਮਹੱਤਵ ਦੇਣਾ ਅਤੇ ਅਧਿਆਤਮਿਕ ਏਕਤਾ ਨੂੰ ਉਤਸ਼ਾਹਿਤ ਕਰਨਾ ਹੈ। ਹੁਣ ਤੋਂ ਸਤਿਸੰਗ ਦੌਰਾਨ ਬੈਠਣ ਦਾ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਹੋਵੇਗਾ ਅਤੇ ਸਾਰੇ ਸ਼ਰਧਾਲੂ ਇੱਕੋ ਥਾਂ ਬੈਠਣਗੇ। ਇਸ ਫ਼ੈੈਸਲੇ ਨਾਲ ਏਕਤਾ ਅਤੇ ਬਰਾਬਰੀ ਦੀ ਭਾਵਨਾ ਨੂੰ ਉਤਸ਼ਾਹ ਮਿਲੇਗਾ ਅਤੇ ਸੰਗਤਾਂ ਨੇ ਇਸ ਨੂੰ ਸ਼ਲਾਘਾਯੋਗ ਕਦਮ ਦੱਸਿਆ ਹੈ।

ਜਦੋਂ ਵੀ ਕਿਸੇ ਵੀ ਸੂਬੇ ਨੂੰ ਕੁਦਰਤੀ ਆਫ਼ਤ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਰਾਧਾ ਸੁਆਮੀ ਸਤਿਸੰਗ ਬਿਆਸ ਅਜਿਹੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਮੇਸ਼ਾ ਪਹਿਲ ਕਰਦੇ ਨਜ਼ਰ ਆਉਂਦੇ ਹਨ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅਜੇ ਵੀ 6 ਹਜ਼ਾਰ ਦੇ ਕਰੀਬ ਟੀ.ਬੀ. ਰਾਧਾ ਸੁਆਣੀ ਸਤਿਸੰਗ ਬਿਆਸ ਵੱਲੋਂ ਮਰੀਜ਼ਾਂ ਨੂੰ ਪ੍ਰੋਟੀਨ ਭਰਪੂਰ ਭੋਜਨ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਡੇਰਾ ਬਿਆਸ ਦੇ ਸੇਵਾਦਾਰਾਂ ਨੇ ਬਿਨਾਂ ਕਿਸੇ ਭੇਦਭਾਵ ਦੇ ਜ਼ਿਲ੍ਹੇ ਵਿਚ ਟੀ.ਬੀ. ਮਰੀਜ਼ਾਂ ਦੇ ਘਰਾਂ ਤੱਕ ਪਹੁੰਚਾਇਆ ਜਾਂਦਾ ਹੈ ਅਤੇ ਡੇਰਾ ਬਿਆਸ ਦੇ ਸੇਵਾਦਾਰਾਂ ਵੱਲੋਂ ਇਹ ਸੇਵਾ ਬਾਖੂਬੀ ਨਿਭਾਈ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments