Home ਪੰਜਾਬ ਲੁਧਿਆਣਾ ਨੂੰ ਅੱਜ ਮਿਲੇਗਾ ਨਵਾਂ ਮੇਅਰ , ਗੁਰੂ ਨਾਨਕ ਭਵਨ ‘ਚ ਹੋਵੇਗਾ...

ਲੁਧਿਆਣਾ ਨੂੰ ਅੱਜ ਮਿਲੇਗਾ ਨਵਾਂ ਮੇਅਰ , ਗੁਰੂ ਨਾਨਕ ਭਵਨ ‘ਚ ਹੋਵੇਗਾ ਐਲਾਨ

0

ਲੁਧਿਆਣਾ : ਲੁਧਿਆਣਾ ਸ਼ਹਿਰ ਨੂੰ ਅੱਜ ਨਵਾਂ ਮੇਅਰ ਮਿਲ ਜਾਏਗਾ । ਅੱਜ ਨਗਰ ਨਿਗਮ ਲੁਧਿਆਣਾ (Municipal Corporation Ludhiana) ਦੇ ਮੇਅਰ ਦੀ ਚੋਣ ਹੋਵੇਗੀ। ਮੇਅਰ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹੋਏਗੀ ਨਗਰ ਨਿਗਮ ਕਮਿਸ਼ਨਰ ਵਲੋਂ ਸਾਰੇ ਨਵੇਂ ਚੁਣੇ ਕੌਂਸਲਰਾਂ ਨੂੰ ਗੁਰੂ ਨਾਨਕ ਦੇਵ ਭਵਨ ਸਹੁੰ ਚੁੱਕਣ ਲਈ ਸੱਦਾ ਦਿੱਤਾ ਗਿਆ ਹੈ ।

ਸਹੁੰ ਚੁੱਕਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹੋਏਗੀ। ਵਰਨਣਯੋਗ ਹੈ ਕਿ ਪਹਿਲੀ ਵਾਰ ਲੁਧਿਆਣਾ ਨੂੰ ਮਹਿਲਾ ਮੇਅਰ ਮਿਲੇਗੀ । ਮੇਅਰ ਲਈ ਆਮ ਆਦਮੀ ਪਾਰਟੀ ਵਲੋਂ ਐਡਵੋਕੇਟ ਮਹਿਕ ਟੀਨਾ, ਨਿੱਧੀ ਗੁਪਤਾ, ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਅੰਮ੍ਰਿਤ ਵਰਸ਼ਾ ਰਾਮਪਾਲ ਦੇ ਨਾਮ ਲਈ ਵਿਚਾਰ ਕੀਤਾ ਜਾ ਰਿਹਾ ਹੈ ਹੁਣ ਦੇਖਣਾ ਇਹ ਹੋਵੇਗਾ ਕਿ ਕੌਣ ਮਹਿਲਾ ਕੌਂਸਲਰ ਮੇਅਰ ਦਾ ਅਹੁਦਾ ਸੰਭਾਲਦੀ ਹੈ।

Exit mobile version