ਪੰਜਾਬ : ਕੇਂਦਰ ਦੀ ਬੇਨਤੀ ’ਤੇ ਸੁਪਰੀਮ ਕੋਰਟ ਨੇ ਮੌਤ ਦੀ ਸਜ਼ਾ ਪ੍ਰਾਪਤ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਜਵਾਬ ਦਾਇਰ ਕਰਨ ਲਈ ਕੇਂਦਰ ਸਰਕਾਰ ਨੂੰ ਹੋਰ ਸਮਾਂ ਦਿੱਤਾ ਹੈ, ਜਿਸ ਵਿਚ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਲਈ ਉਨ੍ਹਾਂ ਨੂੰ ਦਿੱਤੀ ਗਈ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ ਹਲਫ਼ਨਾਮਾ ਦਾਇਰ ਕਰਨ ਦਾ ਆਖ਼ਰੀ ਮੌਕਾ ਦਿੱਤਾ ਹੈ ਅਤੇ ਮਾਮਲੇ ਦੀ ਸੁਣਵਾਈ 18 ਮਾਰਚ ਨੂੰ ਤੈਅ ਕੀਤੀ ਹੈ।
ਕੇਂਦਰ ਵਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਦਾ ਕਹਿਣਾ ਹੈ ਕਿ ਮਾਮਲਾ ਸੰਵੇਦਨਸ਼ੀਲ ਹੈ ਕਿਉਂਕਿ ਇਹ ਇਕ ਮੌਜੂਦਾ ਮੁੱਖ ਮੰਤਰੀ ਦੇ ਕਤਲ ਨਾਲ ਸਬੰਧਤ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕੋਈ ਫ਼ੈਸਲਾ ਨਹੀਂ ਲਿਆ ਤਾਂ ਮੈਰਿਟ ਦੇ ਆਧਾਰ ’ਤੇ ਸੁਣਵਾਈ ਕਰਾਂਗੇ।