Home ਪੰਜਾਬ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਬ੍ਰਿਟੇਨ ‘ਚ ਵੀ ਹੋਇਆ ਵਿਰੋਧ

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਬ੍ਰਿਟੇਨ ‘ਚ ਵੀ ਹੋਇਆ ਵਿਰੋਧ

0

ਲੰਡਨ : ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਲਗਾਤਾਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੀ ਸਕਰੀਨਿੰਗ ਦੌਰਾਨ ਲੰਡਨ ਯੂਕੇ ਵਿੱਚ ਪ੍ਰਦਰਸ਼ਨਕਾਰੀਆਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਫਿਲਮ ਦੀ ਸਕ੍ਰੀਨਿੰਗ ਦੌਰਾਨ ਪ੍ਰਦਰਸ਼ਨਕਾਰੀ ਹਾਲ ‘ਚ ਪਹੁੰਚ ਗਏ ਅਤੇ ਕੰਗਨਾ ਦੀ ਫਿਲਮ ਦੇ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪ੍ਰਦਰਸ਼ਨਕਾਰੀਆਂ ਨੇ ਫਿਲਮ ਦੀ ਸਕ੍ਰੀਨਿੰਗ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਸਿਨੇਮਾ ਹਾਲ ‘ਚ ਤਣਾਅ ਵਾਲਾ ਮਾਹੌਲ ਪੈਦਾ ਕਰ ਦਿੱਤਾ। ਇਸ ਘਟਨਾ ਦੇ ਬਾਵਜੂਦ ਬ੍ਰਿਟਿਸ਼ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਯੂਕੇ ਸਰਕਾਰ ਅਤੇ ਪ੍ਰਸ਼ਾਸਨ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।

ਪੰਜਾਬ ‘ਚ ਇਸ ਫਿਲਮ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਇਸ ਫਿਲਮ ‘ਤੇ ਸਿੱਖਾਂ ਦੇ ਅਕਸ ਨੂੰ ਢਾਹ ਲਾਉਣ ਅਤੇ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦਾ ਦੋਸ਼ ਲਾਉਂਦਿਆਂ ਪੰਜਾਬ ‘ਚ ਇਸ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਜੇਕਰ ਇਹ ਫਿਲਮ ਰਿਲੀਜ਼ ਹੁੰਦੀ ਹੈ ਤਾਂ ਇਸ ਨਾਲ ਸਿੱਖ ਕੌਮ ਵਿੱਚ ਰੋਸ ਪੈਦਾ ਹੋਵੇਗਾ। ਉਨ੍ਹਾਂ ਸਰਕਾਰ ਤੋਂ ਫਿਲਮ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸਿੱਖ ਜਥੇਬੰਦੀਆਂ ਨੇ ਫਿਲਮ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤੇ ਹਨ।

Exit mobile version