ਪੰਜਾਬ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਇਹ ਚੋਣਾਂ 24 ਜਨਵਰੀ ਨੂੰ ਹੋਣੀਆਂ ਸਨ ਪਰ ਅਦਾਲਤ ਨੇ ਇਹ ਚੋਣ ਮੁਲਤਵੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਤੁਹਾਨੂੰ ਦੱਸ ਦੇਈਏ ਕਿ ਹਾਈਕੋਰਟ ਨੇ ਹੁਕਮ ਦਿੱਤਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਲਈ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਅਦਾਲਤ ਨੇ ਇਹ ਹੁਕਮ ਮੇਅਰ ਕੁਲਦੀਪ ਕੁਮਾਰ ਦੇ ਵਕੀਲ ਦੀ ਪਟੀਸ਼ਨ ‘ਤੇ ਦਿੱਤੇ ਹਨ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਮੇਅਰ ਦਾ ਕਾਰਜਕਾਲ 20 ਫਰਵਰੀ ਤੱਕ ਹੈ, ਇਸ ਲਈ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਚੋਣਾਂ ਕਰਵਾਈਆਂ ਜਾਣ।
ਦੱਸ ਦੇਈਏ ਕਿ ਇਸ ਸਮੇਂ ਕੁਲਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਹਨ ਅਤੇ ਉਨ੍ਹਾਂ ਦਾ ਕਾਰਜਕਾਲ 29 ਜਨਵਰੀ ਤੱਕ ਚੱਲੇਗਾ। ਅਦਾਲਤ ਨੇ ਸਪੱਸ਼ਟ ਕੀਤਾ ਕਿ ਕਿਉਂਕਿ ਪਿਛਲੀਆਂ ਚੋਣਾਂ 30 ਜਨਵਰੀ ਨੂੰ ਹੋਈਆਂ ਸਨ, ਇਸ ਵਾਰ ਵੀ ਚੋਣਾਂ 29 ਜਨਵਰੀ ਤੋਂ ਬਾਅਦ ਕਰਵਾਈਆਂ ਜਾਣ।
ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ 24 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਨਹੀਂ ਹੋ ਸਕਣਗੀਆਂ। ਨਵਾਂ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਚੋਣਾਂ ਦੀ ਨਵੀਂ ਤਰੀਕ ਦਾ ਐਲਾਨ ਕੀਤਾ ਜਾਵੇਗਾ। ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਦੇਰੀ ਤੋਂ ਬਾਅਦ ਹੁਣ ਕਾਰਜਕਾਲ ਖਤਮ ਹੋਣ ਤੋਂ ਬਾਅਦ ਹੀ ਚੋਣਾਂ ਹੋਣਗੀਆਂ। ਕੁਲਦੀਪ ਕੁਮਾਰ ਦਾ ਕਾਰਜਕਾਲ 29 ਜਨਵਰੀ ਤੱਕ ਰਹੇਗਾ ਅਤੇ ਇਸ ਦੌਰਾਨ ਚੋਣ ਪ੍ਰਕਿ ਰਿਆ ਦੀ ਨਵੀਂ ਤਰੀਕ ਤੈਅ ਕੀਤੀ ਜਾਵੇਗੀ।