Home ਪੰਜਾਬ ਪੰਜਾਬ ਦੇ ਇਸ ਇਲਾਕੇ ‘ਚ ਸਮਾਰਟ ਬਿਜਲੀ ਮੀਟਰ ਨਾ ਲਗਾਉਣ ਨੂੰ ਲੈ...

ਪੰਜਾਬ ਦੇ ਇਸ ਇਲਾਕੇ ‘ਚ ਸਮਾਰਟ ਬਿਜਲੀ ਮੀਟਰ ਨਾ ਲਗਾਉਣ ਨੂੰ ਲੈ ਕੇ ਕੀਤਾ ਜਾ ਰਿਹਾ ਵਿਰੋਧ

0

ਪੰਜਾਬ : ਕਿਸਾਨ ਜਥੇਬੰਦੀਆਂ ਨੇ ਪਾਵਰਕੌਮ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਬਨੂੜ ਖੇਤਰ ਵਿੱਚ ਸਮਾਰਟ ਬਿਜਲੀ ਮੀਟਰ ਨਾ ਲਗਾਉਣ ਦੀ ਮੰਗ ਕੀਤੀ ਅਤੇ ਐਲਾਨ ਕੀਤਾ ਕਿ ਇਲਾਕੇ ਵਿੱਚ ਕਿਤੇ ਵੀ ਸਮਾਰਟ ਬਿਜਲੀ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ।

ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ, ਚੜੂਨੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਾਸਪੁਰ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਮੋਹਾਲੀ ਦੇ ਪ੍ਰਧਾਨ ਤਰਲੋਚਨ ਸਿੰਘ ਨਡਿਆਲੀ, ਗੁਰਪ੍ਰੀਤ ਸਿੰਘ ਸੇਖਨਮਾਜਰਾ, ਯਾਦਵਿੰਦਰ ਸ਼ਰਮਾ, ਗੁਰਪ੍ਰੀਤ ਸਿੰਘ ਨਡਿਆਲੀ ਜਸਵੀਰ ਸਿੰਘ ਖਲੌਰ ਨੇ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਸ਼ੁਰੂ ਕੀਤੇ ਸੰਘਰਸ਼ ਦੌਰਾਨ ਬਿਜਲੀ ਸੁਧਾਰ ਬਿੱਲ 2020 ਨੂੰ ਰੱਦ ਕਰ ਦਿੱਤਾ ਗਿਆ ਸੀ।

ਇਸ ਦੇ ਬਾਵਜੂਦ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਇਲਾਕੇ ਵਿੱਚ ਸਮਾਰਟ ਬਿਜਲੀ ਮੀਟਰ ਲਗਾਏ ਜਾ ਰਹੇ ਹਨ, ਜੋ ਕਿ ਬਿਜਲੀ ਵਿਭਾਗ ਦੇ ਮੁਕੰਮਲ ਨਿੱਜੀਕਰਨ ਦੇ ਰਾਹ ਪਏ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਬਨੂੜ ਖੇਤਰ ਵਿੱਚ ਸਮਾਰਟ ਮੀਟਰ ਨਹੀਂ ਲੱਗਣ ਦੇਣਗੀਆਂ ਅਤੇ ਵਿਭਾਗ ਵੱਲੋਂ ਪਿੰਡ ਖਲੌਰ ਵਿੱਚ ਲਗਾਏ ਗਏ ਸਮਾਰਟ ਬਿਜਲੀ ਮੀਟਰਾਂ ਨੂੰ ਉਤਾਰ ਕੇ ਪਾਵਰਕੌਮ ਦੇ ਬਨੂੜ ਦਫ਼ਤਰ ਵਿੱਚ ਜਮ੍ਹਾਂ ਕਰਵਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਪਾਵਰਕੌਮ ਦੇ ਅਧਿਕਾਰੀਆਂ ਨੇ ਇਲਾਕੇ ਵਿੱਚ ਸਮਾਰਟ ਮੀਟਰ ਲਗਾਉਣ ਦੀ ਕੋਸ਼ਿਸ਼ ਕੀਤੀ ਤਾਂ ਇਸ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਇਲਾਕੇ ਵਿੱਚ ਕੋਈ ਵੀ ਸਮਾਰਟ ਮੀਟਰ ਨਹੀਂ ਲੱਗਣ ਦਿੱਤਾ ਜਾਵੇਗਾ।

Exit mobile version