ਜੈਪੁਰ: ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ (Bharatpur District) ‘ਚ ਬਲਾਤਕਾਰ ਦਾ ਸ਼ਿਕਾਰ ਹੋਈ ਇਕ ਲੜਕੀ ਨੇ ਐਤਵਾਰ ਨੂੰ ਖੁਦਕੁਸ਼ੀ (Committed Suicide) ਕਰ ਲਈ। ਪੀੜਤ ਪਰਿਵਾਰ ਦੇ ਮੈਂਬਰਾਂ ਨੇ ਬੀਤੇ ਦਿਨ ਦੋਸ਼ੀ ਦੇ ਘਰ ‘ਤੇ ਪਥਰਾਅ ਕੀਤਾ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਇਸ ਸਬੰਧੀ ਪੀੜਤ ਪਰਿਵਾਰ ਨੇ ਮੁਲਜ਼ਮ ਦੇ ਘਰ ਦੇ ਬਾਹਰ ਖੜ੍ਹੀ ਬਾਈਕ ਦੀ ਭੰਨ-ਤੋੜ ਕੀਤੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ’ਤੇ ਕਾਬੂ ਪਾਇਆ। ਇਲਾਕੇ ‘ਚ ਵਾਧੂ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
ਉਚੈਨ ਦੇ ਡਿਪਟੀ ਸੁਪਰਡੈਂਟ ਆਫ ਪੁਲਿਸ ਅਨਿਲ ਡੋਰੀਆ ਨੇ ਦੱਸਿਆ ਕਿ ਪੀੜਤਾ ਨੇ 19 ਜਨਵਰੀ ਨੂੰ ਖੁਦਕੁਸ਼ੀ ਕਰ ਲਈ ਸੀ। ਉਸ ਦੇ ਪਤੀ ਨੇ ਦੋਸ਼ ਲਾਇਆ ਕਿ 19 ਜਨਵਰੀ ਨੂੰ ਘਰ ਦੇ ਸਾਰੇ ਮੈਂਬਰ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਗਏ ਹੋਏ ਸਨ। ਇਸ ਦੌਰਾਨ ਤਿੰਨ ਲੋਕ ਉਨ੍ਹਾਂ ਦੇ ਘਰ ‘ਤੇ ਪਹੁੰਚੇ ਅਤੇ ਉਸ ਦੀ ਪਤਨੀ ਨੂੰ ਚੁੱਕ ਲੈ ਜਾਣ ਦੀ ਧਮਕੀ ਦੇਣ ਲੱਗੇ । ਉਸ ਨੇ ਦੱਸਿਆ ਕਿ ਉਸ ਦੀ ਪਤਨੀ ਨੇ ਮੁਲਜ਼ਮਾਂ ਦੇ ਜ਼ੁਲਮਾਂ ਨੂੰ ਬਰਦਾਸ਼ਤ ਨਾ ਕਰ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਬੀਤੇ ਦਿਨ ਔਰਤ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ।
ਪੁਲਿਸ ਮੁਤਾਬਕ ਪੀੜਤਾ ਦੇ ਪਤੀ ਨੇ 19 ਜਨਵਰੀ ਨੂੰ ਉਚੈਨ ਪੁਲਿਸ ਥਾਣੇ ਦੇ ਅਧਿਕਾਰੀ ਗਿਰਰਾਜ ਮੀਨਾ ਕੋਲ ਦਰਜ ਕਰਵਾਈ ਸ਼ਿਕਾਇਤ ‘ਚ ਕਿਹਾ ਸੀ ਕਿ ਗੁਆਂਢੀ ਨੇ ਗੁਪਤ ਰੂਪ ‘ਚ ਉਸ ਦੀ ਪਤਨੀ ਦੀਆਂ ਅਸ਼ਲੀਲ ਫੋਟੋਆਂ ਅਤੇ ਵੀਡੀਓਜ਼ ਬਣਾਈਆਂ ਸਨ। ਉਸ ਨੇ ਦੱਸਿਆ ਕਿ ਇਹ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਮੁਲਜ਼ਮ ਤੇ ਉਸ ਦੇ ਸਾਥੀਆਂ ਨੇ ਉਸ ਦੀ ਪਤਨੀ ਨਾਲ ਕਈ ਵਾਰ ਬਲਾਤਕਾਰ ਕੀਤਾ।
ਪੁਲਿਸ ਨੇ ਦੱਸਿਆ ਕਿ ਪੀੜਤਾ ਦੇ ਪਤੀ ਨੇ ਪਹਿਲਾਂ ਵੀ ਅਕਤੂਬਰ 2024 ਵਿੱਚ ਇਸ ਸਬੰਧ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਮਾਮਲੇ ਦੀ ਜਾਂਚ ਕਰਦੇ ਹੋਏ ਦੋ ਮਹੀਨੇ ਪਹਿਲਾਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਜੇਲ੍ਹ ਵਿੱਚ ਹੈ। ਐਫ.ਆਈ.ਆਰ. ਵਿੱਚ ਨਾਮਜ਼ਦ ਤਿੰਨ ਹੋਰ ਲੋਕ ਅਜੇ ਬਾਹਰ ਹਨ। ਉਹ ਔਰਤ ਨੂੰ ਕੇਸ ਵਾਪਸ ਲੈਣ ਜਾਂ ਨਤੀਜੇ ਭੁਗਤਣ ਦੀ ਧਮਕੀ ਦੇ ਰਹੇ ਸਨ।