ਪੰਜਾਬ : ਪੰਜਾਬ ਪੁਲਿਸ ਦੇ ਅਫਸਰਾਂ ਦੇ ਨਾਲ ਜੁੜੀ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਵਿਖੇ ਪੰਜਾਬ ਪੁਲਿਸ ਦੇ ਦੋ ਅਫਸਰਾਂ ਨਾਲ ਖਤਰਨਾਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਦੇ ਦੋ ਅਫਸਰ ਅੱਗ ਦੀ ਲਪੇਟ ਵਿਚ ਆਉਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਖੰਨਾ ਪੁਲਿਸ ਦੇ ਡੀ.ਐੱਸ.ਪੀ. (DSP) ਸੁੱਖਅੰਮ੍ਰਿਤ ਅਤੇ ਐੱਸ. ਪੀ. (SP) ਤਰੁਣਪ੍ਰੀਤ ਨਾਲ ਪੇਪਰ ਮਿਲ ਵਿੱਚ ਨਸ਼ੀਲੇ ਪਦਾਰਥਾਂ ਨੂੰ ਅਗਨ ਭੇਂਟ ਕੀਤੇ ਜਾਣ ਦੌਰਾਨ ਇਹ ਹਾਦਸਾ ਵਾਪਰ ਗਿਆ। ਜਿਸ ਵਿਚ ਦੋਵੇਂ ਪੁਲਿਸ ਅਫ਼ਸਰ ਅੱਗ ਦੀ ਲਪੇਟ ਵਿਚ ਆ ਕੇ ਗੰਭੀਰ ਜ਼ਖ਼ਮੀ ਹੋ ਗਏ। ਹੁਣ ਤਕ ਦੀ ਜਾਣਕਾਰੀ ਅਨੁਸਾਰ ਦੋਵਾਂ ਨੂੰ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ।
ਦੇਰ ਸ਼ਾਮ ਤੱਕ ਕਈ ਅਧਿਕਾਰੀ ਵੀ ਉਨ੍ਹਾਂ ਦੀ ਸਿਹਤਯਾਬੀ ਜਾਣਨ ਲਈ ਪਹੁੰਚ ਗਏ। ਧਸ਼ਫ ਨੂੰ ਦੇਰ ਸ਼ਾਮ ਛੁੱਟੀ ਦੇ ਦਿੱਤੀ ਗਈ। ਇਹ ਜ਼ਿਕਰਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਜ਼ਿ ਲ੍ਹਿਆਂ ਤੋਂ ਪੁਲਿਸ ਅਧਿਕਾਰੀ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਨੂੰ ਨਸ਼ਟ ਕਰਨ ਲਈ ਖੰਨਾ ਪੇਪਰ ਮਿੱਲ ਪਹੁੰਚਦੇ ਹਨ।