Home ਪੰਜਾਬ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਮੱਤੇਵਾਲ ਦਾ ਦੇਹਾਂਤ, ਸਾਬਕਾ ਮੁੱਖ ਮੰਤਰੀ ਪ੍ਰਕਾਸ਼...

ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਮੱਤੇਵਾਲ ਦਾ ਦੇਹਾਂਤ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਸਨ

0

ਚੰਡੀਗੜ੍ਹ : ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦੇਹਾਂਤ ਹੋ ਗਿਆ ਹੈ। ਹਰਦੇਵ ਸਿੰਘ ਮੱਤੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀਆਂ ਵਿੱਚੋਂ ਇੱਕ ਸਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਦੇਵ ਸਿੰਘ ਮੱਤੇਵਾਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਦੇ ਪੁੱਤਰ ਪਵਿੱਤਰ ਸਿੰਘ ਮੱਤੇਵਾਲ ਵੀ ਪ੍ਰਸਿੱਧ ਵਕੀਲ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੱਤੇਵਾਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਕਾਨੂੰਨੀ ਖੇਤਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮਹੱਤਵਪੂਰਨ ਮਾਮਲਿਆਂ ਵਿੱਚ ਸੂਬੇ ਦੀ ਨੁਮਾਇੰਦਗੀ ਕਰਨ ਵਿੱਚ ਉਨ੍ਹਾਂ ਦੀ ਸਿਆਣਪ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।” ਸਮੁੱਚੇ ਮੱਤੇਵਾਲ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ।

ਇਸ ਦੌਰਾਨ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ, “ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦੇਹਾਂਤ ਕਾਨੂੰਨੀ ਭਾਈਚਾਰੇ ਲਈ ਬਹੁਤ ਵੱਡਾ ਘਾਟਾ ਹੈ, ਮੱਤੇਵਾਲ ਸਾਹਬ ਨਾ ਸਿਰਫ਼ ਇੱਕ ਉੱਘੇ ਵਕੀਲ ਸਨ, ਸਗੋਂ ਇੱਕ ਉੱਘੇ ਬੁੱਧੀਜੀਵੀ ਅਤੇ ਰਣਨੀਤੀਕਾਰ ਵੀ ਸਨ।”

 

 

Exit mobile version