Homeਪੰਜਾਬਹੁਣ ਪੰਜਾਬ 'ਚ ਪੰਜਾਬੀ ਭਾਸ਼ਾ 'ਚ ਆਏ ਕਰਨਗੇ ਬਿਜਲੀ ਦੇ ਬਿੱਲ

ਹੁਣ ਪੰਜਾਬ ‘ਚ ਪੰਜਾਬੀ ਭਾਸ਼ਾ ‘ਚ ਆਏ ਕਰਨਗੇ ਬਿਜਲੀ ਦੇ ਬਿੱਲ

ਪੰਜਾਬ : ਬਿਜਲੀ ਦੇ ਬਿੱਲ ਪੰਜਾਬੀ ਭਾਸ਼ਾ ਵਿੱਚ ਜਾਰੀ ਕਰਨ ਦੀ ਮੰਗ ਵਾਲੀ ਪਟੀਸ਼ਨ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਕਿ ਇਸ ਨੂੰ 26 ਦਸੰਬਰ ਤੋਂ ਲਾਗੂ ਕਰ ਦਿੱਤਾ ਗਿਆ ਹੈ। ਇਸ ਸੂਚਨਾ ਦੇ ਆਧਾਰ ‘ਤੇ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

ਐਡਵੋਕੇਟ ਨਿਖਿਲ ਥੰਮਨ ਨੇ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਬਿਜਲੀ ਦੇ ਬਿੱਲ ਪੰਜਾਬੀ ਭਾਸ਼ਾ ਵਿੱਚ ਜਾਰੀ ਕਰਨ ਦੀ ਮੰਗ ਕੀਤੀ ਸੀ। ਪਟੀਸ਼ਨ ਵਿੱਚ ਪੰਜਾਬ ਰਾਜ ਭਾਸ਼ਾਵਾਂ ਐਕਟ, 1967 ਨੂੰ ਲਾਗੂ ਕਰਨ ਵਿੱਚ ਅਣਗਹਿਲੀ ‘ਤੇ ਕੇਂਦਰਿਤ ਕੀਤਾ ਗਿਆ ਸੀ। ਇਸ ਐਕਟ ਤਹਿਤ ਰਾਜ ਵਿੱਚ ਸਾਰੇ ਸਰਕਾਰੀ ਸੰਚਾਰ ,ਜਿਸ ‘ਚ ਬਿਜਲੀ ਦੇ ਬਿੱਲ ਵੀ ਸ਼ਾਮਲ ਹਨ, ਪੰਜਾਬੀ ਭਾਸ਼ਾ ਵਿੱਚ ਹੋਣਾ ਲਾਜ਼ਮੀ ਹੈ। ਪਟੀਸ਼ਨ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਬਿਜਲੀ ਦੇ ਬਿੱਲ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਵਿੱਚ ਜਾਰੀ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ।

ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਪਟੀਸ਼ਨ ਵਿੱਚ ਉਠਾਏ ਗਏ ਮੁੱਦਿਆਂ ਨੂੰ ਹੱਲ ਕਰ ਲਿਆ ਗਿਆ ਹੈ। 26 ਦਸੰਬਰ ਦੇ ਫ਼ੈਸਲੇ ਅਨੁਸਾਰ ਹੁਣ ਬਿਜਲੀ ਦੇ ਬਿੱਲ ਪੰਜਾਬੀ ਭਾਸ਼ਾ ਵਿੱਚ ਜਾਰੀ ਕੀਤੇ ਜਾ ਰਹੇ ਹਨ, ਜੋ ਕਿ ਪੰਜਾਬ ਰਾਜ ਭਾਸ਼ਾ ਐਕਟ ਦੀਆਂ ਧਾਰਾਵਾਂ ਅਨੁਸਾਰ ਹੈ। ਅਦਾਲਤ ਨੇ ਕਿਹਾ ਕਿ ਹੁਣ ਬਿਜਲੀ ਦਾ ਬਿੱਲ ਪੰਜਾਬੀ ਵਿੱਚ ਜਾਰੀ ਕੀਤਾ ਜਾ ਰਿਹਾ ਹੈ, ਇਸ ਲਈ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ । ਅਦਾਲਤ ਨੇ ਪਟੀਸ਼ਨਰ ਨੂੰ ਇਹ ਆਜ਼ਾਦੀ ਦਿੱਤੀ ਕਿ ਜੇਕਰ ਭਵਿੱਖ ਵਿੱਚ ਇਹ ਸਮੱਸਿਆ ਦੁਬਾਰਾ ਪੈਦਾ ਹੁੰਦੀ ਹੈ ਤਾਂ ਉਹ ਅਦਾਲਤ ਤੱਕ ਪਹੁੰਚ ਕਰ ਸਕਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments