Home ਪੰਜਾਬ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ੇ ਦੇ ਸੰਬੰਧ ‘ਚ ਦਿੱਤਾ...

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ੇ ਦੇ ਸੰਬੰਧ ‘ਚ ਦਿੱਤਾ ਵੱਡਾ ਬਿਆਨ

0

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ੇ ਦੇ ਸੰਬੰਧ ਵਿੱਚ ਵੱਡਾ ਬਿਆਨ ਦਿੱਤਾ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਪਾਕਿਸਤਾਨ ਸਾਡੇ ਨਾਲ ਸਿੱਧਾ ਲੜ ਨਹੀਂ ਸਕਦਾ, ਇਸ ਲਈ ਉਸਨੇ ਨਸ਼ਿਆਂ ਦਾ ਸਹਾਰਾ ਲਿਆ ਹੈ। ਸਾਡੇ ਨੌਜ਼ਵਾਨਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਇੱਥੇ ਬਗਾਵਤ ਦਾ ਮਾਹੌਲ ਬਣਾਇਆ ਜਾ ਸਕੇ। ਨਸ਼ੇ ਨੂੰ ਲੈ ਕੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਕਿਹਾ ਕਿ ਪੰਜਾਬ ਵਿੱਚ ਜੋ ਨਸ਼ਾ ਹੈ ਉਸ ਪਿੱਛੇ ਪਾਕਿਸਤਾਨ ਦਾ ਹੱਥ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਕਿਸਤਾਨ ਹੁਣ ਛੋਟੇ ਡਰੋਨ ਜ਼ਰੀਏ ਨਸ਼ਾ ਭੇਜਦਾ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਪਾਕਿਸਤਾਨ ਸਾਡੇ ਪੰਜਾਬ ਦੇ ਨਜ਼ਵਾਨਾਂ ਨੂੰ ਕਮਜ਼ੋਰ ਕਰਨਾ ਚਾਹੁੰਦਾ ਹੈ। ਉਨ੍ਹਾਂ ਨੇ ਇਸ ਮੌਕੇ ਪੰਜਾਬ ਵਿਚਲੇ ਲਾਅ ਐਂਡ ਆਰਡਰ ਦੀ ਤਾਰੀਫ਼ ਵੀ ਕੀਤੀ। ਰਾਜਪਾਲ ਨੇ ਕਿਹਾ ਕਿ ਪਹਿਲਾਂ ਵੱਡੇ ਡਰੋਨ ਪਾਕਿਸਤਾਨ ਤੋਂ ਆਉਂਦੇ ਸਨ, ਜਿਨ੍ਹਾਂ ਨੂੰ ਸੁੱਟ ਦਿੱਤਾ ਜਾਂਦਾ ਸੀ। ਪਰ ਹੁਣ ਪਾਕਿਸਤਾਨ ਤੋਂ ਛੋਟੇ ਡਰੋਨ ਭੇਜੇ ਜਾ ਰਹੇ ਹਨ। ਹਾਲਾਂਕਿ, ਐਂਟੀ-ਡਰੋਨ ਸਿਸਟਮ ਲਗਾਏ ਜਾ ਰਹੇ ਹਨ। ਪਿਛਲੀ ਵਾਰ ਗ੍ਰਹਿ ਮੰਤਰੀ ਨੇ ਅੱਠ ਐਂਟੀ-ਡਰੋਨ ਸਿਸਟਮ ਦਿੱਤੇ ਸਨ, ਹੁਣ ਉਨ੍ਹਾਂ ਦੀ ਗਿਣਤੀ ਵਧਾ ਕੇ 26 ਕਰ ਦਿੱਤੀ ਗਈ ਹੈ। ਪਰ ਨਸ਼ਾ ਅਜੇ ਖਤਮ ਨਹੀਂ ਹੋਇਆ ਹੈ।

Exit mobile version