Home ਪੰਜਾਬ ਜੰਮੂ-ਕਸ਼ਮੀਰ ਦੇ ਊਧਮਪੁਰ ‘ਚ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਊਧਮਪੁਰ ‘ਚ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ

0

ਗੁਰਦਾਸਪੁਰ : ਜੰਮੂ-ਕਸ਼ਮੀਰ ਦੇ ਊਧਮਪੁਰ ‘ਚ ਪੰਜਾਬ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜ਼ਵਾਨ ਦੀ ਡਿਊਟੀ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਦਾਸਪੁਰ ਦੇ ਕਲਾਨੌਰ ਦੇ ਰਹਿਣ ਵਾਲੇ ਸਤਨਾਮ ਸਿੰਘ ਵਜੋਂ ਹੋਈ ਹੈ, ਜੋ ਊਧਮਪੁਰ ‘ਚ ਡਿਊਟੀ ‘ਤੇ ਸੀ।

ਜਾਣਕਾਰੀ ਅਨੁਸਾਰ ਗਸ਼ਤ ਦੌਰਾਨ ਜਵਾਨ ਸਤਨਾਮ ਸਿੰਘ ਦੀ ਗੱਡੀ ਖੱਡ ‘ਚ ਡਿੱਗ ਗਈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਫੋਨ ‘ਤੇ ਸਤਨਾਮ ਸਿੰਘ ਦੀ ਸ਼ਹਾਦਤ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਪਰਿਵਾਰ ਸਮੇਤ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਉਕਤ ਜਵਾਨ ਦੀ ਮ੍ਰਿਤਕ ਦੇਹ ਭਲਕੇ ਪਿੰਡ ਪਹੁੰਚੇਗੀ, ਜਿੱਥੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਮਾਨਸਾ ਦੇ ਪਿੰਡ ਅਕਲੀਆ ਦਾ ਰਹਿਣ ਵਾਲਾ ਅਗਨੀਵੀਰ ਲਵਪ੍ਰੀਤ ਸਿੰਘ ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਸ਼ਹੀਦ ਹੋ ਗਿਆ ਸੀ। ਲਵਪ੍ਰੀਤ ਸਿੰਘ ਨੂੰ ਅੱਤਵਾਦੀਆਂ ਨੇ ਮਾਰ ਦਿੱਤਾ ਸੀ।

Exit mobile version