Home ਪੰਜਾਬ ਨਸ਼ੇ ਦੀ ਓਵਰਡੋਜ਼ ਕਾਰਨ 22 ਸਾਲਾ ਨੌਜਵਾਨ ਦੀ ਹੋਈ ਮੌਤ

ਨਸ਼ੇ ਦੀ ਓਵਰਡੋਜ਼ ਕਾਰਨ 22 ਸਾਲਾ ਨੌਜਵਾਨ ਦੀ ਹੋਈ ਮੌਤ

0

ਫਿਲੌਰ: ਫਿਲੌਰ ‘ਚ ਨਸ਼ੇ ਦੀ ਓਵਰਡੋਜ਼ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜੱਸਾ ਸਿੰਘ ਵਾਸੀ ਪਿੰਡ ਛੋਕਰ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਇਕ ਦਰੱਖਤ ਨੇੜਿਓਂ ਬਰਾਮਦ ਕੀਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਨੌਜਵਾਨ ਨੇ ਇਹ ਨਸ਼ੀਲਾ ਪਦਾਰਥ ਲਾਡੋਵਾਲ ਤੋਂ ਖਰੀਦਿਆ ਸੀ। ਉਕਤ ਨੌਜਵਾਨ ਦੀ ਮੌਤ ਦੀ ਸੂਚਨਾ ਮਿਲਦਿਆਂ ਹੀ ਪਰਿਵਾਰ ‘ਚ ਮਾਤਮ ਛਾ ਗਿਆ। ਨਸ਼ੇ ਕਾਰਨ ਹੋਈ ਮੌਤ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

Exit mobile version