Homeਪੰਜਾਬਭਲਕੇ ਪੰਜਾਬ 'ਚ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨ

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨ

ਪੰਜਾਬ : ਪੰਜਾਬ ਵਿੱਚ ਅੱਜ ਗਣਤੰਤਰ ਦਿਵਸ (Republic Day) ਧੂਮ-ਧਾਮ ਨਾਲ ਮਨਾਇਆ ਗਿਆ। 26 ਜਨਵਰੀ ਯਾਨੀ ਗਣਤੰਤਰ ਦਿਵਸ ‘ਤੇ, ਸਕੂਲੀ ਵਿਦਿਆਰਥੀ ਪ੍ਰੋਗਰਾਮਾਂ ਵਿੱਚ ਹਿੱਸਾ ਲੈਂਦੇ ਹਨ। ਇਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 27 ਜਨਵਰੀ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਉਹ ਹੇਠ ਲਿਖੇ ਅਨੁਸਾਰ ਹਨ।

ਜਲੰਧਰ – ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਲੰਧਰ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ‘ਚ ਛੁੱਟੀ ਦਾ ਐਲਾਨ ਕੀਤਾ ਹੈ।
ਅੰਮ੍ਰਿਤਸਰ – ਗਣਤੰਤਰ ਦਿਵਸ ਸਮਾਗਮ ਵਿੱਚ ਭਾਗ ਲੈਣ ਵਾਲੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਤਰਨਤਾਰਨ – ਤਰਨਤਾਰਨ ਦੇ ਡਿਪਟੀ ਕਮਿਸ਼ਨਰ ਨੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਨਵਾਂਸ਼ਹਿਰ – ਨਵਾਂਸ਼ਹਿਰ ਦੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਰੂਪਨਗਰ – ਗਣਤੰਤਰ ਦਿਵਸ ਸਮਾਰੋਹ ਲਈ ਰੂਪਨਗਰ ਪਹੁੰਚੇ ਮੁੱਖ ਮਹਿਮਾਨ ਨੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਮੁਹਾਲੀ – ਡਿਪਟੀ ਕਮਿਸ਼ਨਰ ਨੇ 27 ਜਨਵਰੀ ਨੂੰ ਮੁਹਾਲੀ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਫਾਜ਼ਿਲਕਾ – ਗਣਤੰਤਰ ਦਿਵਸ ਸਮਾਰੋਹ ਲਈ ਫਾਜ਼ਿਲਕਾ ਪਹੁੰਚੇ ਮੁੱਖ ਮਹਿਮਾਨ ਨੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਫ਼ਿਰੋਜ਼ਪੁਰ – ਫ਼ਿਰੋਜ਼ਪੁਰ ਦੇ ਸਾਰੇ ਸਕੂਲਾਂ ਵਿੱਚ ਵੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਅਬੋਹਰ – ਅਬੋਹਰ ਵਿੱਚ ਐਸ.ਡੀ.ਐਮ. ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਮੋਗਾ – ਮੋਗਾ ‘ਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਬਰਨਾਲਾ – ਡਿਪਟੀ ਕਮਿਸ਼ਨਰ ਵੱਲੋਂ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਮਾਨਸਾ – ਡਿਪਟੀ ਕਮਿਸ਼ਨਰ ਮਾਨਸਾ ਨੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments