ਜਲੰਧਰ: ਪੰਜਾਬ ‘ਚ ਪਿਛਲੇ ਕਈ ਦਿਨਾਂ ਤੋਂ ਠੰਡ ਘੱਟ ਗਈ ਹੈ ਪਰ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ‘ਚ ਇਕ ਵਾਰ ਫਿਰ ਠੰਡ ਵਧਣ ਵਾਲੀ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ “ਕੋਲਡ ਵੇਵ ਅਲਰਟ” (“Cold Wave Alert”) ਜਾਰੀ ਕੀਤਾ ਗਿਆ ਹੈ।
ਇਸ ਕਾਰਨ ਅਗਲੇ 72 ਘੰਟਿਆਂ ਵਿੱਚ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤੁਹਾਨੂੰ ਦੱਸ ਦੇਈਏ ਕਿ ਇਹ ਗਿਰਾਵਟ ਮਾਮੂਲੀ ਹੋਵੇਗੀ ਅਤੇ ਮੌਸਮ ਵਿੱਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਸਰਗਰਮ ਨਹੀਂ ਹੈ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ਮੌਸਮ ਵਿਭਾਗ ਨੇ ਫਾਜ਼ਿਲਕਾ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਕਪੂਰਥਲਾ ਅਤੇ ਜਲੰਧਰ ‘ਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਤੋਂ ਬਾਅਦ 29 ਜਨਵਰੀ ਤੋਂ ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਜਾਵੇਗਾ। ਇਸ ਕਾਰਨ ਪਹਾੜੀ ਇਲਾਕਿਆਂ ‘ਚ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। ਇਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਵਧ ਸਕਦੀ ਹੈ।