ਫਾਜ਼ਿਲਕਾ : ਫਾਜ਼ਿਲਕਾ ਵਿੱਚ ਭਾਰਤ-ਪਾਕਿਸਤਾਨ ਸਰਹੱਦ (The India-Pakistan Border) ’ਤੇ ਸਾਦਕੀ ਚੌਕੀ ਦੇ ਵਿਚਕਾਰ ਸਥਿਤ ਗੇਟ ਨੂੰ ਕੁਝ ਸਮੇਂ ਲਈ ਖੋਲ੍ਹ ਦਿੱਤਾ ਗਿਆ। ਗਣਤੰਤਰ ਦਿਵਸ ਮੌਕੇ ਪੁੱਜੇ ਬੀ.ਐਸ.ਐਫ. ਦੇ ਅਧਿਕਾਰੀਆਂ ਨੇ ਪਾਕਿਸਤਾਨੀ ਰੇਂਜਰਾਂ ਦਾ ਸਵਾਗਤ ਕੀਤਾ, ਮਠਿਆਈਆਂ ਵੰਡੀਆਂ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ।
26 ਜਨਵਰੀ ਨੂੰ ਫਾਜ਼ਿਲਕਾ ‘ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਸਾਦਕੀ ਚੌਕੀ ‘ਤੇ ਵੱਖਰਾ ਹੀ ਮਾਹੌਲ ਦੇਖਣ ਨੂੰ ਮਿਲਿਆ। 26 ਜਨਵਰੀ ਦੇ ਮੌਕੇ ‘ਤੇ ਭਾਰਤੀ ਅਤੇ ਪਾਕਿਸਤਾਨੀ ਸੈਨਿਕਾਂ ਨੇ ਮਠਿਆਈਆਂ ਵੰਡ ਕੇ ਇੱਕ ਦੂਜੇ ਨੂੰ ਵਧਾਈ ਦਿੱਤੀ। ਇਸ ਲਈ, ਭਾਰਤ-ਪਾਕਿਸਤਾਨ ਵਿਚਾਲੇ ਰੁਕਾਵਟਾਂ ਨੂੰ ਅਸਥਾਈ ਤੌਰ ‘ਤੇ ਹਟਾ ਦਿੱਤਾ ਗਿਆ ਅਤੇ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਨੇ ਮੁਲਾਕਾਤ ਕੀਤੀ, ਮਠਿਆਈਆਂ ਭੇਟ ਕੀਤੀਆਂ ਅਤੇ ਇੱਕ ਦੂਜੇ ਨੂੰ ਵਧਾਈ ਦਿੱਤੀ।
ਜਾਣਕਾਰੀ ਦਿੰਦਿਆਂ ਬੀ.ਐਸ.ਐਫ ਸੀਮਾ ਸੁਰੱਖਿਆ ਬਲ ਦੀ 55ਵੀਂ ਬਟਾਲੀਅਨ ਦੇ ਕਮਾਂਡੈਂਟ ਕੇ.ਐਨ.ਤ੍ਰਿਪਾਠੀ ਨੇ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਦੋਵੇਂ ਦੇਸ਼ਾਂ ਦੇ ਆਪਸੀ ਸਬੰਧਾਂ ਨੂੰ ਸੁਖਾਵੇਂ ਬਣਾਏ ਰੱਖਣ ਲਈ ਤਿਉਹਾਰਾਂ ਮੌਕੇ ਇੱਕ ਦੂਜੇ ਨੂੰ ਮਿਠਾਈਆਂ ਖਿਲਾ ਕੇ ਖੁਸ਼ੀਆਂ ਸਾਂਝੀਆਂ ਕਰਦੇ ਹਨ।