ਅੰਮ੍ਰਿਤਸਰ : ਬੀਤੇ ਦਿਨ ਇਕ ਨੌਜਵਾਨ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ (Babasaheb Bhimrao Ambedkar) ਜੀ ਦੀ ਮੂਰਤੀ ਨੂੰ ਤੋੜਣ ਦੀ ਕੋਸ਼ਿਸ਼ ਕੀਤੀ ਗਈ। ਇਸ ਮਾਮਲੇ ਵਿਚ ਸੀ.ਐੱਮ ਭਗਵੰਤ ਸਿੰਘ ਮਾਨ (CM Bhagwant Singh Mann) ਨੇ ਸਖ਼ਤ ਐਕਸ਼ਨ ਲੈਂਦਿਆਂ ਪ੍ਰਸ਼ਾਸਨ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਹੈ ਕਿ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ।
ਸੀ.ਐੱਮ ਮਾਨ ਨੇ ਇਸ ਘਟਨਾ ਨੂੰ ਨਿੰਦਣਯੋਗ ਦੱਸਦਿਆਂ ਕਿਹਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕੋਈ ਵੀ ਹੋਵੇ। ਉਨ੍ਹਾਂ ਨੇ ਕਿਹਾ ਕਿ ਇਸ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਸੀ.ਐੱਮ ਮਾਨ ਨੇ ਟਵੀਟ ਕੀਤਾ ਕਿ, ‘ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਣ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਨੂੰ ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।’