Home ਸੰਸਾਰ ਸ਼੍ਰੀਲੰਕਾ ਨੇ 34 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫਤਾਰ, ਸੀਐਮ ਸਟਾਲਿਨ ਨੇ ਕੇਂਦਰ...

ਸ਼੍ਰੀਲੰਕਾ ਨੇ 34 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫਤਾਰ, ਸੀਐਮ ਸਟਾਲਿਨ ਨੇ ਕੇਂਦਰ ਸਰਕਾਰ ਨੂੰ ਠੋਸ ਕੂਟਨੀਤਕ ਕਦਮ ਚੁੱਕਣ ਦੀ ਕੀਤੀ ਅਪੀਲ

0

ਚੇੱਨਈ : ਸ਼੍ਰੀਲੰਕਾ ਦੀ ਜਲ ਸੈਨਾ ਨੇ ਇੱਕ ਵਾਰ ਫਿਰ ਵੱਡੀ ਗਿਣਤੀ ਵਿੱਚ ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼੍ਰੀਲੰਕਾ ਦੀ ਜਲ ਸੈਨਾ ਨੇ ਦੋ ਵੱਖ-ਵੱਖ ਘਟਨਾਵਾਂ ‘ਚ ਘੱਟੋ-ਘੱਟ 34 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਮਛੇਰਿਆਂ ਦੀਆਂ ਕਿਸ਼ਤੀਆਂ ਨੂੰ ਵੀ ਜ਼ਬਤ ਕਰ ਲਈਆਂ ਗਈਆਂ ਹਨ । ਇਹ ਗ੍ਰਿਫਤਾਰੀ ਤਾਮਿਲਨਾਡੂ ਦੇ ਧਨੁਸ਼ਕੋਡੀ ਨੇੜੇ ਹੋਈ ਹੈ।

ਇਸ ਘਟਨਾ ਤੋਂ ਬਾਅਦ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਠੋਸ ਕੂਟਨੀਤਕ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਕੇਂਦਰ ਸਰਕਾਰ ਨੂੰ ਮਛੇਰਿਆਂ ਨੂੰ ਬਚਾਉਣ ਲਈ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਸਟਾਲਿਨ ਨੇ ਕਿਹਾ ਹੈ ਕਿ ਗ੍ਰਿਫਤਾਰ ਮਛੇਰਿਆਂ ‘ਚੋਂ 32 ਤਾਮਿਲਨਾਡੂ ਅਤੇ 2 ਕੇਰਲ ਦੇ ਹਨ। ਸਟਾਲਿਨ ਨੇ ਕਿਹਾ, “ਸਾਡੇ ਮਛੇਰਿਆਂ ਦੀ ਵਾਰ-ਵਾਰ ਨਜ਼ਰਬੰਦੀ ਨੇ ਤੱਟਵਰਤੀ ਭਾਈਚਾਰਿਆਂ ਨੂੰ ਉਨ੍ਹਾਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਕਰ ਦਿੱਤਾ ਹੈ। ਹੁਣ ਸਮਾਂ ਆ ਗਿਆ ਹੈ ਕਿ ਸਾਡੇ ਮਛੇਰਿਆਂ ਨੂੰ ਸ਼੍ਰੀਲੰਕਾ ਦੀ ਜਲ ਸੈਨਾ ਦੁਆਰਾ ਗ੍ਰਿਫਤਾਰ ਕੀਤੇ ਜਾਣ ਤੋਂ ਰੋਕਿਆ ਜਾਵੇ। ਠੋਸ ਕੂਟਨੀਤਕ ਕਦਮ ਚੁੱਕੇ ਜਾਣੇ ਚਾਹੀਦੇ ਹਨ।”

ਸ਼੍ਰੀਲੰਕਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਲ ਸੈਨਾ ਨੇ 25 ਅਤੇ 26 ਜਨਵਰੀ ਨੂੰ ਸ਼੍ਰੀਲੰਕਾ ਦੇ ਜਲ ਖੇਤਰ ‘ਚ ਮੰਨਾਰ ਜ਼ਿਲੇ ਦੇ ਤੱਟ ਤੋਂ ਰੂਟੀਨ ਗਸ਼ਤ ਦੌਰਾਨ ਦੋਹਾਂ ਨੂੰ ਗ੍ਰਿਫਤਾਰ ਕੀਤਾ। ਫੜੇ ਗਏ ਭਾਰਤੀ ਮਛੇਰਿਆਂ ਨੂੰ ਅਗਲੇਰੀ ਕਾਰਵਾਈ ਲਈ ਸਬੰਧਤ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਸ਼੍ਰੀਲੰਕਾ ਨੇ ਮਛੇਰਿਆਂ ‘ਤੇ ਗੈਰ-ਕਾਨੂੰਨੀ ਮੱਛੀ ਫੜਨ ਦਾ ਦੋਸ਼ ਲਗਾਇਆ ਹੈ। ਸੀਐਮ ਸਟਾਲਿਨ ਨੇ ਮਛੇਰਿਆਂ ਦੀ ਗ੍ਰਿਫ਼ਤਾਰੀ ਨੂੰ ਰੋਕਣ ਅਤੇ ਗ੍ਰਿਫ਼ਤਾਰ ਮਛੇਰਿਆਂ ਅਤੇ ਉਨ੍ਹਾਂ ਦੀਆਂ ਕਿਸ਼ਤੀਆਂ ਨੂੰ ਆਜ਼ਾਦ ਕਰਵਾਉਣ ਲਈ ਕੂਟਨੀਤਕ ਮਾਧਿਅਮਾਂ ਰਾਹੀਂ ਲੋੜੀਂਦੀ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

 

 

 

Exit mobile version