Home ਪੰਜਾਬ ਆਈਆਈਐਮ ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਪੰਜਾਬ ਦਾ ਦੌਰਾ ਕਰੇਗੀ,...

ਆਈਆਈਐਮ ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਪੰਜਾਬ ਦਾ ਦੌਰਾ ਕਰੇਗੀ, ਪ੍ਰਿੰਸੀਪਲਾਂ ਨੂੰ ਪ੍ਰਬੰਧਨ ਦੇ ਗੁਰ ਸਿਖਾਏਗੀ

0

ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਸਿਖਿਆ ਨੂੰ ਲੈ ਕੇ ਬਹੁਤ ਵਧੀਆ ਉਪਰਾਲਾ ਕਰ ਰਹੀ ਹੈ। ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦੀਆਂ ਆਈ.ਟੀ.ਆਈ ਅਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਨੂੰ ਲੀਡਰਸ਼ਿਪ ਗੁਣਾਂ, ਪ੍ਰਬੰਧਨ ਹੁਨਰ ਅਤੇ ਅਕਾਦਮਿਕ ਕਾਰਗੁਜ਼ਾਰੀ ਵਿੱਚ ਸੁਧਾਰ ਲਈ ਸਿਖਲਾਈ ਦਿੱਤੀ ਜਾਵੇਗੀ। ਅਕਾਦਮਿਕ ਪ੍ਰਦਰਸ਼ਨ ਨੂੰ ਹੋਰ ਬਿਹਤਰ ਬਣਾਉਣ ਲਈ, ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (IIM), ਅਹਿਮਦਾਬਾਦ ਦੇ ਮਾਹਿਰਾਂ ਦੀ ਇੱਕ ਟੀਮ ਫਰਵਰੀ ਵਿੱਚ ਪੰਜਾਬ ਦਾ ਦੌਰਾ ਕਰੇਗੀ।

ਟੀਮ ਸਿਖਲਾਈ ਪ੍ਰੋਗਰਾਮਾਂ ਨੂੰ ਬਿਹਤਰ ਬਣਾਉਣ ਲਈ ਸਿਖਲਾਈ ਦੀਆਂ ਲੋੜਾਂ ਦਾ ਮੁਲਾਂਕਣ ਕਰਨ ਲਈ ਮੁੱਖ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰਾ ਕਰੇਗੀ। ਜਿਕਰਯੋਗ ਹੈ ਕਿ IIM-ਅਹਿਮਦਾਬਾਦ NIRF ਰੈਂਕਿੰਗ ਵਿੱਚ ਪਹਿਲੇ ਸਥਾਨ ‘ਤੇ ਹੈ ਅਤੇ ਆਪਣੀ ਉੱਤਮਤਾ ਲਈ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇੰਸਟੀਚਿਊਟ ਪ੍ਰਬੰਧਨ ਸਿੱਖਿਆ ਵਿੱਚ ਇੱਕ ਮੋਹਰੀ ਹੈ ਅਤੇ ਇਸਦੇ ਨਵੀਨਤਾਕਾਰੀ ਅਧਿਆਪਨ ਤਰੀਕਿਆਂ, ਖੋਜ ਅਤੇ ਅਕਾਦਮਿਕ ਅਤੇ ਪੇਸ਼ੇਵਰ ਉੱਤਮਤਾ ਲਈ ਵਚਨਬੱਧਤਾ ਲਈ ਜਾਣਿਆ ਜਾਂਦਾ ਹੈ।

ਹਰਜੋਤ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਨੇ ਆਈਆਈਐਮ-ਅਹਿਮਦਾਬਾਦ ਦੇ ਸਹਿਯੋਗ ਨਾਲ ਰਾਜ ਦੀਆਂ ਆਈ.ਟੀ.ਆਈ ਅਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਸੀਨੀਅਰ ਅਧਿਕਾਰੀਆਂ ਲਈ ਇੱਕ ਵਿਸ਼ੇਸ਼ ਪ੍ਰਬੰਧਨ ਵਿਕਾਸ ਪ੍ਰੋਗਰਾਮ (ਐਮਡੀਪੀ) ਤਿਆਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਆਈ.ਆਈ.ਐਮ.-ਅਹਿਮਦਾਬਾਦ ਦੇ ਫੈਕਲਟੀ ਮੈਂਬਰ 12 ਤੋਂ 15 ਫਰਵਰੀ 2025 ਤੱਕ ਮੁੱਖ ਹਿੱਸੇਦਾਰਾਂ ਨਾਲ ਵਿਚਾਰ ਵਟਾਂਦਰਾ ਕਰਨ ਅਤੇ ਸਿਖਲਾਈ ਦੀਆਂ ਲੋੜਾਂ ਦਾ ਮੁਲਾਂਕਣ ਕਰਨ ਲਈ ਪੰਜਾਬ ਦਾ ਦੌਰਾ ਕਰਨਗੇ। ਇਹ ਪ੍ਰੋਗਰਾਮ ਤਕਨੀਕੀ ਅਤੇ ਪੇਸ਼ੇਵਰ ਸੰਸਥਾਵਾਂ ਨੂੰ ਉੱਤਮਤਾ ਦੇ ਕੇਂਦਰਾਂ ਵਿੱਚ ਅਪਗ੍ਰੇਡ ਕਰਨ ਵਿੱਚ ਵਿਭਾਗ ਦੀ ਸਹਾਇਤਾ ਕਰੇਗਾ।

Exit mobile version