ਪ੍ਰਯਾਗਰਾਜ : ਪ੍ਰਯਾਗਰਾਜ ਮਹਾਕੁੰਭ ਦੇ ਸੰਗਮ ‘ਤੇ ਭਗਦੜ ਅਤੇ ਦੁਖਦਾਈ ਮੌਤਾਂ ਤੋਂ ਬਾਅਦ ਪ੍ਰਸ਼ਾਸਨ ਨੇ ਸਖਤ ਕਦਮ ਚੁੱਕਦੇ ਹੋਏ ਪੰਜ ਵੱਡੇ ਬਦਲਾਅ ਲਾਗੂ ਕੀਤੇ ਹਨ। ਹੁਣ ਪੂਰੇ ਮੇਲਾ ਖੇਤਰ ਨੂੰ ਨੋ ਵਹੀਕਲ ਜ਼ੋਨ ਐਲਾਨ ਦਿੱਤਾ ਗਿਆ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੇ ਵਾਹਨ ਨੂੰ ਅੰਦਰ ਜਾਣ ਦੀ ਆਗਿਆ ਨਾ ਦਿੱਤੀ ਜਾ ਸਕੇ। ਮੇਲਾ ਖੇਤਰ ਨੂੰ ਪੂਰੀ ਤਰ੍ਹਾਂ ਨੋ ਵਹੀਕਲ ਜ਼ੋਨ ਘੋਸ਼ਿਤ ਕੀਤਾ ਗਿਆ ਹੈ ਅਤੇ ਹਰ ਤਰ੍ਹਾਂ ਦੇ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ ਲਗਾਈ ਗਈ ਹੈ।
ਵੀ.ਵੀ.ਆਈ.ਪੀ. ਪਾਸ ਰੱਦ…
ਵਾਹਨ ਨੂੰ ਕਿਸੇ ਵਿਸ਼ੇਸ਼ ਪਾਸ ਰਾਹੀਂ ਦਾਖਲ ਹੋਣ ਦੀ ਆਗਿਆ ਨਹੀਂ ਹੋਵੇਗੀ। ਸ਼ਰਧਾਲੂਆਂ ਦੀ ਸੁਚਾਰੂ ਆਵਾਜਾਈ ਲਈ ਇਕ ਤਰਫਾ ਰਸਤਾ ਪ੍ਰਣਾਲੀ ਲਾਗੂ ਕੀਤੀ ਗਈ ਹੈ। ਪ੍ਰਯਾਗਰਾਜ ਨਾਲ ਲੱਗਦੇ ਜ਼ਿਲ੍ਹਿਆਂ ਤੋਂ ਆਉਣ ਵਾਲੇ ਵਾਹਨਾਂ ਨੂੰ ਜ਼ਿਲ੍ਹੇ ਦੀ ਸਰਹੱਦ ‘ਤੇ ਰੋਕਿਆ ਜਾ ਰਿਹਾ ਹੈ। 4 ਫਰਵਰੀ ਤੱਕ ਸ਼ਹਿਰ ਵਿੱਚ ਚਾਰ ਪਹੀਆ ਵਾਹਨਾਂ ਦੇ ਦਾਖਲੇ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਪ੍ਰਸ਼ਾਸਨ ਨੇ ਕਿਹਾ ਕਿ ਇਨ੍ਹਾਂ ਤਬਦੀਲੀਆਂ ਦਾ ਉਦੇਸ਼ ਕੁੰਭ ਖੇਤਰ ਵਿੱਚ ਭੀੜ ਨੂੰ ਕੰਟਰੋਲ ਕਰਨਾ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਸ਼ਰਧਾਲੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜੀ ਤੋਂ ਬਚਣ ਲਈ ਸਹਿਯੋਗ ਕਰਨ।
ਵੱਡੀਆਂ ਤਬਦੀਲੀਆਂ…
1. ਪੂਰੀ ਤਰ੍ਹਾਂ ਨੋ-ਵਹੀਕਲ ਜ਼ੋਨ: ਹਰ ਤਰ੍ਹਾਂ ਦੇ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ।
2. ਵੀ.ਵੀ.ਆਈ.ਪੀ. ਪਾਸ ਰੱਦ: ਵਾਹਨਾਂ ਨੂੰ ਕਿਸੇ ਵਿਸ਼ੇਸ਼ ਪਾਸ ਰਾਹੀਂ ਦਾਖਲ ਹੋਣ ਦੀ ਆਗਿਆ ਨਹੀਂ ਹੋਵੇਗੀ।
3. ਵਨ-ਵੇ ਰੂਟ: ਸ਼ਰਧਾਲੂਆਂ ਦੀ ਨਿਰਵਿਘਨ ਆਵਾਜਾਈ ਲਈ ਵਨ-ਵੇਅ ਪ੍ਰਣਾਲੀ ਲਾਗੂ ਕੀਤੀ ਗਈ।
4. ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ: ਪ੍ਰਯਾਗਰਾਜ ਨਾਲ ਲੱਗਦੇ ਜ਼ਿਲ੍ਹਿਆਂ ਤੋਂ ਆਉਣ ਵਾਲੇ ਵਾਹਨਾਂ ਨੂੰ ਜ਼ਿਲ੍ਹੇ ਦੀ ਸਰਹੱਦ ‘ਤੇ ਰੋਕਿਆ ਜਾ ਰਿਹਾ ਹੈ।
5. 4 ਫਰਵਰੀ ਤੱਕ ਸਖਤ ਪਾਬੰਦੀਆਂ: ਸ਼ਹਿਰ ਵਿੱਚ ਚਾਰ ਪਹੀਆ ਵਾਹਨਾਂ ਦੇ ਦਾਖਲੇ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ।