Home ਦੇਸ਼ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਸਰਬ ਪਾਰਟੀ ਮੀਟਿੰਗ, 1 ਫਰਵਰੀ ਨੂੰ ਬਜਟ...

ਬਜਟ ਸੈਸ਼ਨ ਤੋਂ ਪਹਿਲਾਂ ਅੱਜ ਸਰਬ ਪਾਰਟੀ ਮੀਟਿੰਗ, 1 ਫਰਵਰੀ ਨੂੰ ਬਜਟ ਪੇਸ਼ ਕੀਤਾ ਜਾਵੇਗਾ

0

ਨਵੀਂ ਦਿੱਲੀ : ਕੇਂਦਰ ਸਰਕਾਰ ਵਲੋਂ ਬਜਟ ਪੇਸ਼ ਕਰਨ ਦੀ ਤਿਆਰੀ ਪੂਰੀ ਕਰ ਲਈ ਗਈ ਹੈ। ਕੇਂਦਰ ਸਰਕਾਰ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਸਰਬ ਪਾਰਟੀ ਬੈਠਕ ਬੁਲਾਈ ਹੈ। ਇਹ ਮੀਟਿੰਗ ਸਵੇਰੇ 11.30 ਵਜੇ ਪਾਰਲੀਮੈਂਟ ਅਨੇਕਸੀ ਵਿੱਚ ਹੋਵੇਗੀ। ਬੈਠਕ ‘ਚ ਕੇਂਦਰ ਸਰਕਾਰ ਆਉਣ ਵਾਲੇ ਕੇਂਦਰੀ ਬਜਟ ‘ਤੇ ਸਾਰੀਆਂ ਪਾਰਟੀਆਂ ਨਾਲ ਚਰਚਾ ਕਰੇਗੀ।

ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਨਾਲ ਸ਼ੁਰੂ ਹੋਵੇਗਾ ਅਤੇ ਫਿਰ ਅਗਲੇ ਦਿਨ 1 ਫਰਵਰੀ ਨੂੰ ਆਮ ਬਜਟ ਪੇਸ਼ ਕੀਤਾ ਜਾਵੇਗਾ। ਰਾਸ਼ਟਰਪਤੀ ਦੇ ਭਾਸ਼ਣ ‘ਤੇ ਸੋਮਵਾਰ ਤੋਂ ਲੋਕ ਸਭਾ ਅਤੇ ਰਾਜ ਸਭਾ ‘ਚ ਚਰਚਾ ਸ਼ੁਰੂ ਹੋਵੇਗੀ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਸੰਸਦ ਦੇ ਸੈਸ਼ਨ ਦੌਰਾਨ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਜੋ ਸਦਨ ਵਿੱਚ ਚਰਚਾ ਸੁਚਾਰੂ ਢੰਗ ਨਾਲ ਹੋ ਸਕੇ। ਬਜਟ ਸੈਸ਼ਨ ਦੋ ਪੜਾਵਾਂ ਵਿੱਚ ਹੋਵੇਗਾ।

ਪਹਿਲਾ ਪੜਾਅ 31 ਜਨਵਰੀ ਤੋਂ 13 ਫਰਵਰੀ ਤੱਕ ਚੱਲੇਗਾ। ਇਸ ਵਿੱਚ ਨੌਂ ਮੀਟਿੰਗਾਂ ਹੋਣਗੀਆਂ। ਪੀਐਮ ਮੋਦੀ 6 ਫਰਵਰੀ ਨੂੰ ਰਾਜ ਸਭਾ ਵਿੱਚ ਬਹਿਸ ਦਾ ਜਵਾਬ ਦੇ ਸਕਦੇ ਹਨ। ਇਸ ਤੋਂ ਬਾਅਦ ਦੋਵੇਂ ਸਦਨਾਂ ਦੀ ਕਾਰਵਾਈ 13 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਜਾਵੇਗੀ। ਸੈਸ਼ਨ ਦਾ ਦੂਜਾ ਪੜਾਅ 10 ਮਾਰਚ ਨੂੰ ਸ਼ੁਰੂ ਹੋਵੇਗਾ ਅਤੇ 4 ਅਪ੍ਰੈਲ 2025 ਤੱਕ ਚੱਲੇਗਾ।

 

 

Exit mobile version