ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਟਰੰਪ ਆਪਣੇ ਜਨਮ ਅਧਿਕਾਰ ਨਾਗਰਿਕਤਾ ਵਾਲੇ ਰੁਖ ‘ਤੇ ਸਖਤ ਹਨ। ਟਰੰਪ ਨੇ ਕਿਹਾ ਹੈ ਕਿ ਜਨਮ ਅਧਿਕਾਰ ਨਾਗਰਿਕਤਾ ਅਮਰੀਕਾ ‘ਚ ਭੀੜ ਇਕੱਠੇ ਕਰਨ ਲਈ ਨਹੀਂ ਹੈ। ਇਹ ਮੁੱਖ ਤੌਰ ‘ਤੇ ਗੁਲਾਮਾਂ ਦੇ ਬੱਚਿਆਂ ਲਈ ਸੀ। ਉਨ੍ਹਾਂ ਕਿਹਾ ਕਿ ਇਸ ਦੀ ਆੜ ‘ਚ ਅਮਰੀਕਾ ਦੁਨੀਆ ਭਰ ਦੇ ਲੋਕਾਂ ਨੂੰ ‘ਆਉ ਅਤੇ ਭੀੜ ਇਕੱਠੇ’ ਕਰਨ ਦੀ ਇਜਾਜ਼ਤ ਨਹੀਂ ਦੇ ਸਕਦਾ ਹੈ।
ਤੁਹਾਨੂੰ ਦੱਸ ਦੇਈਏ ਕਿ ਟਰੰਪ ਨੇ ਆਪਣੇ ਕਾਰਜਕਾਲ ਦੇ ਪਹਿਲੇ ਹੀ ਦਿਨ ਜਨਮ ਅਧਿਕਾਰ ਨਾਗਰਿਕਤਾ ਦੇ ਖਿਲਾਫ ਇੱਕ ਕਾਰਜਕਾਰੀ ਆਦੇਸ਼ ਪਾਸ ਕੀਤਾ ਸੀ, ਜਿਸ ਨੂੰ ਅਗਲੇ ਦਿਨ ਸੀਏਟਲ ਦੀ ਇੱਕ ਸੰਘੀ ਅਦਾਲਤ ਨੇ ਰੱਦ ਕਰ ਦਿੱਤਾ ਸੀ। ਟਰੰਪ ਨੇ ਕਿਹਾ ਹੈ ਕਿ ਉਹ ਇਸ ਦੇ ਖਿਲਾਫ ਅਪੀਲ ਕਰਨਗੇ। ਉਨ੍ਹਾਂ ਨੇ ਵੀਰਵਾਰ ਨੂੰ ਉਮੀਦ ਜਤਾਈ ਕਿ ਸੁਪਰੀਮ ਕੋਰਟ ਉਨ੍ਹਾਂ ਦੇ ਪੱਖ ‘ਚ ਫੈਸਲਾ ਦੇਵੇਗੀ। ਟਰੰਪ ਨੇ ਵ੍ਹਾਈਟ ਹਾਊਸ ਦੇ ਓਵਲ ਦਫਤਰ ‘ਚ ਪੱਤਰਕਾਰਾਂ ਨੂੰ ਕਿਹਾ, ”ਜੇਕਰ ਤੁਸੀਂ ਪਿੱਛੇ ਮੁੜ ਕੇ ਦੇਖਦੇ ਹੋ, ਤਾਂ ਜਨਮ ਅਧਿਕਾਰ ਨਾਗਰਿਕਤਾ ਗੁਲਾਮਾਂ ਦੇ ਬੱਚਿਆਂ ਲਈ ਸੀ।”
ਟਰੰਪ ਨੇ ਕਿਹਾ ਕਿ ਜਨਮ ਅਧਿਕਾਰ ਨਾਗਰਿਕਤਾ ਦਾ ਮਤਲਬ ਇਹ ਨਹੀਂ ਸੀ ਕਿ ਪੂਰੀ ਦੁਨੀਆ ਆ ਕੇ ਅਮਰੀਕਾ ਦੀ ਭੀੜ ਕਰੇ। ਉਸਨੇ ਕਿਹਾ, “ਹਰ ਕੋਈ ਆ ਰਿਹਾ ਹੈ। ਪੂਰੀ ਤਰ੍ਹਾਂ ਅਯੋਗ ਲੋਕ ਆ ਰਹੇ ਹਨ, ਜਿਨ੍ਹਾਂ ਦੇ ਬੱਚੇ ਵੀ ਅਯੋਗ ਹੋ ਸਕਦੇ ਹਨ।” ਟਰੰਪ ਨੇ ਕਿਹਾ, ”ਮੈਨੂੰ ਲੱਗਦਾ ਹੈ ਕਿ ਅਸੀਂ ਸੁਪਰੀਮ ਕੋਰਟ ‘ਚ ਜਿੱਤ ਜਾਵਾਂਗੇ।”