ਨਵੀਂ ਦਿੱਲੀ : ਦਿੱਲੀ ਵਿਚ 5 ਫਰਵਰੀ ਨੂੰ ਵਿਧਾਨਸਭਾ ਚੋਣਾਂ ਹੋਣੀਆਂ ਹਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਚੋਣ ਕਮਿਸ਼ਨ ਦੇ ਦਫ਼ਤਰ ਜਾਣਗੇ। ਦਿੱਲੀ ਦੀ ਸੀਐਮ ਆਤਿਸ਼ੀ ਅਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਸਾਰਾ ਮਾਮਲਾ ਯਮੁਨਾ ਜ਼ਹਿਰ ਵਿਵਾਦ ਨਾਲ ਜੁੜਿਆ ਹੋਇਆ ਹੈ।
ਚੋਣ ਕਮਿਸ਼ਨ ਨੇ ਵੀਰਵਾਰ ਨੂੰ ਕੇਜਰੀਵਾਲ ਨੂੰ ਪੱਤਰ ਲਿਖ ਕੇ 5 ਸਵਾਲ ਪੁੱਛੇ ਸਨ। ਕਮਿਸ਼ਨ ਨੇ ਕਿਹਾ ਸੀ- ਸਬੂਤ ਦਿਓ ਕਿ ਯਮੁਨਾ ਦੇ ਪਾਣੀ ਵਿੱਚ ਜ਼ਹਿਰ ਕਿੱਥੇ ਮਿਲਿਆ? ਅਮੋਨੀਆ ਦੇ ਵਧਦੇ ਪੱਧਰ ਦੇ ਮੁੱਦੇ ਨੂੰ ਜ਼ਹਿਰ ਆਦਿ ਦੇ ਦੋਸ਼ਾਂ ਨਾਲ ਨਾ ਮਿਲਾ ਕੇ 31 ਜਨਵਰੀ ਨੂੰ ਸਵੇਰੇ 11 ਵਜੇ ਤੱਕ ਜਵਾਬ ਦੇਣ, ਨਹੀਂ ਤਾਂ ਕਾਰਵਾਈ ਕੀਤੀ ਜਾਵੇਗੀ। ਇਸ ‘ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ- ਦਿੱਲੀ ‘ਚ ਖੁੱਲ੍ਹੇਆਮ ਪੈਸੇ ਅਤੇ ਚਾਦਰਾਂ ਵੰਡੀਆਂ ਜਾ ਰਹੀਆਂ ਹਨ। ਇਸ ‘ਤੇ ਚੋਣ ਕਮਿਸ਼ਨ ਕੋਈ ਕਾਰਵਾਈ ਨਹੀਂ ਕਰਦਾ।
ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ 5 ਫਰਵਰੀ ਨੂੰ ਵੋਟਿੰਗ ਹੋਵੇਗੀ। ਜਦਕਿ 8 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ। 70 ਵਿਧਾਨ ਸਭਾ ਸੀਟਾਂ ਲਈ ਕੁੱਲ 699 ਉਮੀਦਵਾਰ ਮੈਦਾਨ ਵਿੱਚ ਹਨ। ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ।