Homeਪੰਜਾਬਪ੍ਰੀ-ਨਰਸਰੀ ਪਲੇਅਵੇਅ ਸਕੂਲਾਂ ਨੂੰ ਲੈ ਕੇ ਆਈ ਵੱਡੀ ਖ਼ਬਰ ਸਾਹਮਣੇ

ਪ੍ਰੀ-ਨਰਸਰੀ ਪਲੇਅਵੇਅ ਸਕੂਲਾਂ ਨੂੰ ਲੈ ਕੇ ਆਈ ਵੱਡੀ ਖ਼ਬਰ ਸਾਹਮਣੇ

ਗੁਰਦਾਸਪੁਰ : ਪ੍ਰੀ-ਨਰਸਰੀ ਪਲੇਅਵੇਅ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਪ੍ਰੋਗਰਾਮ ਅਫਸਰ ਜਸਮੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪ੍ਰੀ-ਨਰਸਰੀ ਪਲੇਅਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇਸਤਰੀ ਤੇ ਬਾਲ ਵਿਕਾਸ ਵਿਭਾਗ ਗੁਰਦਾਸਪੁਰ ਦੇ ਦਫ਼ਤਰ ਵੱਲੋਂ ਸਾਰੇ ਪ੍ਰੀ-ਨਰਸਰੀ ਅਤੇ ਪਲੇਅਵੇਅ ਸਕੂਲਾਂ ਨੂੰ 3 ਜਨਵਰੀ, 2025 ਨੂੰ ਰਜਿਸਟ੍ਰੇਸ਼ਨ ਕਰਵਾਉਣ ਲਈ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਦੇ ਜ਼ਿਆਦਾਤਰ ਪ੍ਰੀ-ਨਰਸਰੀ ਪਲੇਅਵੇਅ ਸਕੂਲਾਂ ਨੇ ਅਪਲਾਈ ਕਰ ਦਿੱਤਾ ਹੈ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਨਾਲ ਤੁਰੰਤ ਕਮਰਾ ਨੰਬਰ 18/219, ਬਲਾਕ ਏ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਸੰਪਰਕ ਕੀਤਾ ਜਾਵੇ। ਉਨ੍ਹਾਂ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜੇਕਰ ਪ੍ਰੀ-ਨਰਸਰੀ ਪਲੇਅਵੇ ਸਕੂਲ 5 ਫਰਵਰੀ, 2025 ਤੱਕ ਰਜਿਸਟ੍ਰੇਸ਼ਨ ਲਈ ਅਰਜ਼ੀ ਨਹੀਂ ਦਿੰਦੇ ਤਾਂ ਵਿਭਾਗ ਵੱਲੋਂ ਅਜਿਹੇ ਸਕੂਲਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments