Home ਪੰਜਾਬ ਪੰਜਾਬ ‘ਚ ਇਕ ਹੋਰ ਨਵਾਂ ਚਾਰ ਮਾਰਗੀ ਹਾਈਵੇਅ ਬਣਨ ਲਈ ਤਿਆਰ

ਪੰਜਾਬ ‘ਚ ਇਕ ਹੋਰ ਨਵਾਂ ਚਾਰ ਮਾਰਗੀ ਹਾਈਵੇਅ ਬਣਨ ਲਈ ਤਿਆਰ

0

ਚੰਡੀਗੜ੍ਹ : ਪੰਜਾਬ ‘ਚ ਇਕ ਹੋਰ ਨਵਾਂ ਚਾਰ ਮਾਰਗੀ ਹਾਈਵੇਅ ਬਣਨ ਜਾ ਰਿਹਾ ਹੈ, ਜਿਸ ਨਾਲ ਚੰਡੀਗੜ੍ਹ ਜਾਂ ਪੰਜਾਬ ਤੋਂ ਸ੍ਰੀ ਅਨੰਦਪੁਰ ਸਾਹਿਬ ਹੁੰਦੇ ਹੋਏ ਹਿਮਾਚਲ ਪ੍ਰਦੇਸ਼ ਦੇ ਊਨਾ ਤੱਕ ਦਾ ਸਫਰ ਬਹੁਤ ਆਸਾਨ ਹੋ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰੋਜੈਕਟ ‘ਤੇ ਕੰਮ 3 ਮਹੀਨਿਆਂ ਦੇ ਅੰਦਰ ਸ਼ੁਰੂ ਹੋ ਜਾਵੇਗਾ। ਇਹ ਦਾਅਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਦਰਅਸਲ, ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਤਿੰਨ ਕੰਪਨੀਆਂ ਇਸ ਪ੍ਰੋਜੈਕਟ ‘ਤੇ ਕੰਮ ਕਰਨਗੀਆਂ ਤਾਂ ਜੋ ਇਸ ਨੂੰ ਜਲਦੀ ਪੂਰਾ ਕੀਤਾ ਜਾ ਸਕੇ।

ਇਸ ਦੇ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਬੇਨਤੀ ਕੀਤੀ ਗਈ ਸੀ ਅਤੇ ਹੁਣ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਮੰਤਰੀ ਬੈਂਸ ਨੇ ਕਿਹਾ ਕਿ ਉਹ ਅਪ੍ਰੈਲ 2022 ਤੋਂ ਇਸ ਪ੍ਰੋਜੈਕਟ ‘ਤੇ ਕੰਮ ਕਰ ਰਹੇ ਹਨ। ਇਸ ਸੜਕ ‘ਤੇ ਕਈ ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ। ਸਿੰਗਲ ਲੇਨ ਹੋਣ ਕਾਰਨ ਇੱਥੇ ਕਈ ਹਾਦਸੇ ਹੋਏ ਪਰ ਹੁਣ ਸਰਕਾਰ ਨੇ ਮੰਨਿਆ ਹੈ ਕਿ ਇਹ ਸੜਕ ਜ਼ਰੂਰੀ ਸੀ, ਜਿਸ ਤੋਂ ਬਾਅਦ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਗਈ।

Exit mobile version