Home ਪੰਜਾਬ ਪੁੁਲਿਸ ਵਿਭਾਗ ‘ਚ ਜਲਦ ਹੀ 10,000 ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਕੀਤੀ...

ਪੁੁਲਿਸ ਵਿਭਾਗ ‘ਚ ਜਲਦ ਹੀ 10,000 ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਕੀਤੀ ਜਾਵੇਗੀ ਸ਼ੁਰੂ

0

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਨੇ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਖ਼ਤ ਹਦਾਇਤਾਂ ਦਿੱਤੀਆਂ।

ਡੀ.ਜੀ.ਪੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਲੰਬੇ ਸਮੇਂ ਲਈ ਫੀਲਡ ਵਿੱਚ ਰਹਿਣ, ਥਾਣਿਆਂ ਵਿੱਚ ਅਚਨਚੇਤ ਨਿਰੀਖਣ ਕਰਨ ਅਤੇ ਲੋਕਾਂ ਨਾਲ ਜਨਤਕ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਦਾ ਮੁੱਖ ਕੰਮ ਨਿਆਂ ਦੇਣਾ ਹੈ। ਉਨ੍ਹਾਂ ਨੂੰ ਇਹ ਵੀ ਸ਼ਿਕਾਇਤਾਂ ਮਿਲੀਆਂ ਹਨ ਕਿ ਕਈ ਜ਼ਿਲ੍ਹਿਆਂ ਵਿੱਚ ਜਾਅਲੀ ਕਾਗਜ਼ਾਂ ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਹਨ ਕਿ ਐਮ.ਐਲ.ਆਰ ਮੈਰਿਟ ਦੇ ਆਧਾਰ ‘ਤੇ ਬਣਾਈ ਜਾਵੇ। ਮੁੱਖ ਮੰਤਰੀ ਨੇ ਪੇਸ਼ੇਵਰ ਪੁਲਿਸਿੰਗ ‘ਤੇ ਜ਼ੋਰ ਦਿੱਤਾ।

ਡੀ.ਜੀ.ਪੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਵੱਡਾ ਐਲਾਨ ਕੀਤਾ ਹੈ ਕਿ ਪੁਲਿਸ ਵਿਭਾਗ ਵਿੱਚ ਪੈਦਾ ਹੋਈਆਂ 10,000 ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਪੰਜਾਬ ਪੁਲਿਸ ਨੂੰ ਅਪਗ੍ਰੇਡ ਕਰਨ ਦਾ ਫ਼ੈੈਸਲਾ ਕੀਤਾ ਹੈ। ਇਸ ਦੇ ਤਹਿਤ ਸਾਰੇ ਐਸ.ਐਚ.ਓ ਨੂੰ ਨਵੀਆਂ ਗੱਡੀਆਂ ਦਿੱਤੀਆਂ ਗਈਆਂ ਹਨ। ਡੀ.ਜੀ.ਪੀ ਨੇ ਕਿਹਾ ਕਿ ਖਤਰਨਾਕ ਕੈਦੀਆਂ ਨੂੰ ਰੱਖਣ ਲਈ ਪੰਜਾਬ ਵਿੱਚ ਆਧੁਨਿਕ ਜੇਲ੍ਹਾਂ ਬਣਾਈਆਂ ਜਾਣਗੀਆਂ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Exit mobile version