ਬੁਢਲਾਡਾ: ਹਰਿਆਣਾ ਸਰਹੱਦ ਨੇੜੇ ਭਾਖੜਾ ਨਹਿਰ (The Bhakra Canal) ‘ਚ ਇਕ ਕਰੂਜ਼ਰ ਡਿੱਗਣ ਨਾਲ ਕਈ ਲੋਕਾਂ ਦੀ ਮੌਤ ਹੋ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਰਾਹਤ ਫੰਡ ਵਿੱਚੋਂ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਂਦਾ ਕਿ ਇਸ ਹਾਦਸੇ ਵਿੱਚ ਹਲਕਾ ਬੁਢਲਾਡਾ ਦੇ ਪਿੰਡ ਰਿਉਂਦ ਕਲਾਂ ਦੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਅਤੇ ਪਿੰਡ ਸਸਪਾਲੀ ਦੀ ਇੱਕ ਔਰਤ ਦੀ ਮੌਤ ਹੋ ਗਈ ਜਦਕਿ ਇੱਕ ਬੱਚਾ ਅਰਮਾਨ ਬਚ ਗਿਆ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀ ਅਰਮਾਨ ਦੇ ਇਲਾਜ ਲਈ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।