ਚੰਡੀਗੜ੍ਹ : ਬੀਤੇ ਦਿਨ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਐਕਸ ਉੱਤੇ ਇਕ ਪੋਸਟ ਸਾਂਝੀ ਕਰਦਿਆਂ ਲਿ ਖਿਆ, ਜੋ ਅਮਰੀਕਾ ਨੇ ਕੀਤਾ, ਉਸਦਾ ਬੇਹੱਦ ਅਫ਼ਸੋਸ ਹੈ। ਅਮਰੀਕਾ ਦੁਆਰਾ ਹੱਥ ਕੜੀਆਂ ਤੇ ਬੇੜੀਆਂ ਲਾ ਕੇ ਸਾਡੇ ਨਾਗਰਿਕਾਂ ਨੂੰ ਭੇਜਣਾ ਸਾਡੇ ਦੇਸ਼ ਲਈ ਬਹੁਤ ਹੀ ਸ਼ਰਮ ਦੀ ਗੱਲ ਹੈ।
ਮਾਨਸਿਕ ਅਤੇ ਆਰਥਿਕ ਤੌਰ ‘ਤੇ ਟੁੱਟੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦੇ ਜ਼ਖ਼ਮਾਂ ‘ਤੇ ਮੱਲ੍ਹਮ ਲਾਉਣ ਦੀ ਥਾਂ ਮੋਦੀ ਜੀ ਦੀ ਹਰਿਆਣਾ ਸਰਕਾਰ ਵਲੋਂ ਪੁਲਿਸ ਦੀਆਂ ਕੈਦੀਆਂ ਵਾਲੀਆਂ ਗੱਡੀਆਂ ‘ਚ ਲੈ ਕੇ ਜਾਣਾ, ਜ਼ਖ਼ਮਾਂ ਉੱਤੇ ਲੂਣ ਲਾਉਣ ਦੇ ਬਰਾਬਰ ਹੈ।