ਲੁਧਿਆਣਾ : ਲੁਧਿਆਣਾ ਦੇ ਮੇਅਰ ਇਨ੍ਹੀਂ ਦਿਨੀਂ ਐਕਸ਼ਨ ਮੋਡ ‘ਚ ਨਜ਼ਰ ਆ ਰਹੇ ਹਨ। ਲੁਧਿਆਣਾ ਦੀ ਮੇਅਰ ਇੰਦਰਜੀਤ ਕੌਰ ਅੱਜ ਦੂਜੇ ਦਿਨ ਵੀ ਜ਼ੋਨ ਡੀ ਦਫ਼ਤਰ ਸਰਾਭਾ ਨਗਰ ਪਹੁੰਚੀ। ਇੱਥੇ ਉਨ੍ਹਾਂ ਨੇ ਨਗਰ ਨਿਗਮ ਦੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕੀਤੀ। ਮੇਅਰ ਨੇ ਇੱਥੇ ਵੱਖ-ਵੱਖ ਸ਼ਾਖਾਵਾਂ ਦਾ ਨਿਰੀਖਣ ਕੀਤਾ ਅਤੇ ਹਾਜ਼ਰੀ ਰਜਿਸਟਰ ਦੀ ਜਾਂਚ ਕੀਤੀ। ਉਨ੍ਹਾਂ ਗੈਰ ਹਾਜ਼ਰ ਪਾਏ ਗਏ ਕਰਮਚਾਰੀਆਂ ਨੂੰ ਚੇਤਾਵਨੀ ਦਿੱਤੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਮਿਲਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ।