ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ 2025 (Delhi Assembly Elections 2025) ਦੇ ਨਤੀਜਿਆਂ ‘ਚ ਕਈ ਬਦਲਾਅ ਹੋਣ ਦੀ ਸੰਭਾਵਨਾ ਹੈ। ਭਾਜਪਾ ਅਤੇ ਆਮ ਆਦਮੀ ਪਾਰਟੀ (ਆਪ) ਵਿਚਾਲੇ ਸਖਤ ਮੁਕਾਬਲਾ ਹੁਣ ਸਾਫ ਦਿਖਾਈ ਦੇ ਰਿਹਾ ਹੈ। ਸ਼ੁਰੂਆਤੀ ਰੁਝਾਨ ਹੈਰਾਨ ਕਰਨ ਵਾਲੇ ਹਨ, ਜਿੱਥੇ ਭਾਜਪਾ ਬਹੁਤ ਵਧੀਆ ਪ੍ਰਦਰਸ਼ਨ ਕਰਦੀ ਨਜ਼ਰ ਆ ਰਹੀ ਹੈ, ਜਦੋਂ ਕਿ ਆਮ ਆਦਮੀ ਪਾਰਟੀ ਪਿੱਛੇ ਹੈ।
ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੋਂ, ਮਨੀਸ਼ ਸਿਸੋਦੀਆ ਜੰਗਪੁਰਾ ਤੋਂ ਅਤੇ ਆਤਿਸ਼ੀ ਕਾਲਕਾਜੀ ਸੀਟ ਤੋਂ ਪਿੱਛੇ ਚੱਲ ਰਹੇ ਹਨ। ਦਿੱਲੀ ਦੀਆਂ ਸਾਰੀਆਂ 70 ਸੀਟਾਂ ਦੇ ਰੁਝਾਨ ਆ ਗਏ ਹਨ ਅਤੇ ਹੁਣ ਇਹ ਸਪੱਸ਼ਟ ਹੋਣ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਸੱਤਾ ‘ਚ ਵਾਪਸ ਆਵੇਗੀ, ਭਾਜਪਾ ਜਿੱਤੇਗੀ ਜਾਂ ਕਾਂਗਰਸ ਵੱਡਾ ਫਰਕ ਪਾਵੇਗੀ। ਚੋਣਾਂ 5 ਫਰਵਰੀ ਨੂੰ ਹੋਈਆਂ ਸਨ ਅਤੇ ਵੋਟਾਂ ਦੀ ਗਿਣਤੀ ਅੱਜ 8 ਫਰਵਰੀ ਨੂੰ ਹੋ ਰਹੀ ਹੈ। ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸੰਦੀਪ ਦੀਕਸ਼ਿਤ ਅਤੇ ਪਰਵੇਸ਼ ਵਰਮਾ ਵਰਗੇ ਵੱਡੇ ਨੇਤਾਵਾਂ ਦੀ ਇੱਜ਼ਤ ਦਾਅ ‘ਤੇ ਲੱਗੀ ਹੋਈ ਹੈ।
ਵੋਟਾਂ ਦੀ ਗਿਣਤੀ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਆਮ ਆਦਮੀ ਪਾਰਟੀ (ਆਪ) ‘ਤੇ ਭਰੋਸਾ ਜਤਾਇਆ ਹੈ ਅਤੇ ਅਰਵਿੰਦ ਕੇਜਰੀਵਾਲ ਦੀ ਸਰਕਾਰ ਦੁਬਾਰਾ ਬਣਨ ਜਾ ਰਹੀ ਹੈ।
ਰੁਝਾਨ
ਭਾਜਪਾ – 42
‘ਆਪ’ – 28
ਕਾਂਗਰਸ – 00
ਹੋਰ – 00