ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਹਾਰਡੀ ਸੰਧੂ (The Famous Punjabi Singer Hardy Sandhu) ਖ਼ਿਲਾਫ਼ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਨੂੰ ਚੰਡੀਗੜ੍ਹ ਪੁਲਿਸ (The Chandigarh Police) ਨੇ ਹਿਰਾਸਤ ਵਿੱਚ ਲੈ ਲਿਆ ਹੈ। ਜਾਣਕਾਰੀ ਮੁਤਾਬਕ ਉਹ ਚੰਡੀਗੜ੍ਹ ਦੇ ਸੈਕਟਰ-34 ‘ਚ ਇਕ ਫੈਸ਼ਨ ਸ਼ੋਅ ਦੌਰਾਨ ਪਰਫਾਰਮ ਕਰ ਰਹੇ ਸਨ, ਜਿਸ ਲਈ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਜਾਜ਼ਤ ਨਹੀਂ ਲਈ ਸੀ। ਇਸ ਕਾਰਨ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਜ਼ਿਕਰਯੋਗ ਹੈ ਕਿ ਹਾਰਡੀ ਸੰਧੂ ਦਾ ਨਾਂ ਪੂਰੀ ਦੁਨੀਆ ‘ਚ ਮਸ਼ਹੂਰ ਹੈ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਪੂਰੀ ਦੁਨੀਆ ‘ਚ ਮੌਜੂਦ ਹਨ। ਉਨ੍ਹਾਂ ਨੇ ‘ਸੋਚ’, ‘ਨਾਹ ਗੋਰੀਏ’, ‘ਜੋਕਰ’, ‘ਕਿਆ ਬਾਤ ਆਈ’, ‘ਬੈਕਬੋਨ’, ‘ਬਿਜਲੀ-ਬਿਜਲੀ’ ਵਰਗੇ ਸੁਪਰਹਿੱਟ ਗੀਤਾਂ ਨਾਲ ਦਰਸ਼ਕਾਂ ਦੇ ਦਿਲਾਂ ‘ਚ ਆਪਣੀ ਪਛਾਣ ਬਣਾਈ ਹੈ।