ਸੋਨਭੱਦਰ : ਉੱਤਰ ਪ੍ਰਦੇਸ਼ ਦੇ ਸੋਨਭੱਦਰ ‘ਚ ਇਕ ਦਰਦਨਾਕ ਸੜਕ ਹਾਦਸਾ (A Painful Road Accident) ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੋਨਭੱਦਰ ਜ਼ਿਲ੍ਹੇ (Sonbhadar District) ਵਿੱਚ ਬਲੈਰੋ ਅਤੇ ਟਰੈਕਟਰ ਦੀ ਟੱਕਰ ਕਾਰਨ ਭਿਆਨਕ ਹਾਦਸਾ ਵਾਪਰ ਗਿਆ।
ਜਿਸ ‘ਚ 4 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 6 ਜ਼ਖਮੀ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਲੋਕ ਪ੍ਰਯਾਗਰਾਜ ਦੇ ਮਹਾਕੁੰਭ ‘ਚ ਇਸ਼ਨਾਨ ਕਰਨ ਤੋਂ ਬਾਅਦ ਛੱਤੀਸਗੜ੍ਹ ਦੇ ਰਾਏਪੁਰ ਪਰਤ ਰਹੇ ਸਨ। ਇਸ ਦੌਰਾਨ ਬਬਨੀ ਦੇ ਦਰਨਖੜ ਨੇੜੇ ਬਲੈਰੋ ਅਤੇ ਟਰੈਕਟਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਵਿੱਚ ਬਲੈਰੋ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਛੇ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਸਥਾਨਕ ਪਿੰਡ ਵਾਸੀਆਂ ਅਤੇ ਪੁਲਿਸ ਦੀ ਮਦਦ ਨਾਲ ਜ਼ਖਮੀਆਂ ਨੂੰ ਕਮਿਊਨਿਟੀ ਹੈਲਥ ਸੈਂਟਰ ਬਬਨੀ ਭੇਜਿਆ ਗਿਆ।