Home ਪੰਜਾਬ ਕੈਬਨਿਟ ਮੰਤਰੀ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਦਿੱਤੇ ਸਖ਼ਤ ਆਦੇਸ਼

ਕੈਬਨਿਟ ਮੰਤਰੀ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਦਿੱਤੇ ਸਖ਼ਤ ਆਦੇਸ਼

0

ਲੁਧਿਆਣਾ : ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਆਪਣੇ ਦਫ਼ਤਰ ਵਿੱਚ ਏ.ਸੀ.ਪੀ ਅਤੇ ਐਸ.ਐਚ.ਓ ਨਾਲ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ, ਅਪਰਾਧ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਣ ਲਈ ਕਿਹਾ ਹੈ। ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਪੁਲਿਸਿੰਗ ਸਬੰਧੀ ਹਦਾਇਤਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰਨ ਲਈ ਕਿਹਾ। ਮੀਟਿੰਗ ਦੌਰਾਨ ਉਨ੍ਹਾਂ ਨੇ ਅਪਰਾਧਿਕ ਗਤੀਵਿਧੀਆਂ ਨਾਲ ਨਜਿੱਠਣ ਲਈ ਨਵੀਆਂ ਤਕਨਾਲੋਜੀਆਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਪੀ.ਸੀ.ਆਰ ਪ੍ਰਣਾਲੀ ਵਿੱਚ ਸੁਧਾਰ ਦੀ ਵੀ ਮੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਰਾਤ ਦੀ ਗਸ਼ਤ ਅਤੇ ਚੌਕਸੀ ਵਧਾਉਣ ਲਈ ਕਿਹਾ। ਮੰਤਰੀ ਮੁੰਡੀਆ ਨੇ ਪੁਲਿਸ ਨੂੰ ਅਪਰਾਧ ਮੁਕਤ ਸਮਾਜ ਦੀ ਸਥਾਪਨਾ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ।

Exit mobile version