ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਹ ਬੈਠਕ ਹੁਣ ਵੀਰਵਾਰ 13 ਫਰਵਰੀ ਨੂੰ ਹੋਵੇਗੀ। ਅਜੇ ਤੱਕ ਮੀਟਿੰਗ ਮੁਲਤਵੀ ਕਰਨ ਦਾ ਕੋਈ ਸਪੱਸ਼ਟ ਕਾਰਨ ਸਾਹਮਣੇ ਨਹੀਂ ਆਇਆ ਹੈ।
ਇਸ ਸਬੰਧੀ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ 10 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਕੁਝ ਵਚਨਬੱਧਤਾਵਾਂ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ। ਇਹ ਬੈਠਕ ਹੁਣ 13 ਫਰਵਰੀ ਨੂੰ ਹੋਵੇਗੀ।