Homeਪੰਜਾਬਪੰਜਾਬ ‘ਚ ਲਗਾਤਾਰ ਵੱਧ ਰਿਹਾ ਤਾਪਮਾਨ, ਮੀਂਹ ਪੈਣ ਦੀ ਨਹੀਂ ਕੋਈ ਸੰਭਾਵਨਾ

ਪੰਜਾਬ ‘ਚ ਲਗਾਤਾਰ ਵੱਧ ਰਿਹਾ ਤਾਪਮਾਨ, ਮੀਂਹ ਪੈਣ ਦੀ ਨਹੀਂ ਕੋਈ ਸੰਭਾਵਨਾ

ਚੰਡੀਗੜ੍ਹ : ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਪਿਛਲੇ 3 ਦਿਨਾਂ ਵਿੱਚ ਲਗਭਗ 2 ਡਿਗਰੀ ਦਾ ਵਾਧਾ ਹੋਇਆ ਹੈ। ਇਹ ਵਾਧਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਅਤੇ ਮੀਂਹ ਪੈਣ ਨੂੰ ਲੈ ਕੇ ਕੋਈ ਭਵਿੱਖਬਾਣੀ ਨਹੀਂ ਹੈ। ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਪਰ ਇਨ੍ਹਾਂ ਦਾ ਅਸਰ ਪੰਜਾਬ ‘ਤੇ ਨਹੀਂ ਦਿਖਾਈ ਦੇਵੇਗਾ।

ਪਿਛਲੇ ਅਤੇ ਇਸ ਸਾਲ ਉੱਤਰੀ ਭਾਰਤ ਵਿੱਚ ਘੱਟ ਮੀਂਹ ਪੈਣ ਕਰਕੇ ਡੈਮਾਂ ਵਿੱਚ ਪਾਣੀ ਦਾ ਪੱਧਰ ਘੱਟ ਗਿਆ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਮੌਸਮ ਵਿਭਾਗ ਅਨੁਸਾਰ 1 ਜਨਵਰੀ ਤੋਂ ਹੁਣ ਤੱਕ ਪੰਜਾਬ ਵਿੱਚ 26.2 ਮਿਲੀਮੀਟਰ ਮੀਂਹ ਪੈਣਾ ਚਾਹੀਦਾ ਸੀ, ਪਰ ਹੁਣ ਤੱਕ ਸਿਰਫ਼ 8.8 ਮਿਲੀਮੀਟਰ ਮੀਂਹ ਹੀ ਪਿਆ ਹੈ, ਜੋ ਕਿ 66 ਪ੍ਰਤੀਸ਼ਤ ਘੱਟ ਹੈ।

ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿੱਚ 73 ਪ੍ਰਤੀਸ਼ਤ ਘੱਟ ਬਾਰਿਸ਼ ਹੋਈ ਹੈ। ਜਿਸ ਕਾਰਨ ਇਸ ਸਾਲ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਵੱਡੇ ਡੈਮਾਂ ਵਿੱਚ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਮੁਕਾਬਲੇ ਬਹੁਤ ਘੱਟ ਦਰਜ ਕੀਤਾ ਗਿਆ ਹੈ। ਰਣਜੀਤ ਸਾਗਰ ਡੈਮ, ਭਾਖੜਾ ਡੈਮ ਅਤੇ ਪੌਂਗ ਡੈਮ ਵਿੱਚ ਪਾਣੀ ਦੇ ਪੱਧਰ ਵਿੱਚ ਇਸ ਗਿਰਾਵਟ ਨੇ ਸਿੰਚਾਈ ਅਤੇ ਬਿਜਲੀ ਉਤਪਾਦਨ ਲਈ ਗੰਭੀਰ ਸੰਕਟ ਵਾਲੀ ਸਥਿਤੀ ਪੈਦਾ ਕਰ ਦਿੱਤੀ ਹੈ।

ਪੰਜਾਬ, ਹਰਿਆਣਾ, ਰਾਜਸਥਾਨ ਸਿੰਚਾਈ ਅਤੇ ਬਿਜਲੀ ਉਤਪਾਦਨ ਲਈ ਉਕਤ ਡੈਮਾਂ ਦੇ ਪਾਣੀ ‘ਤੇ ਬਹੁਤ ਜ਼ਿਆਦਾ ਨਿਰਭਰ ਹਨ। ਪੰਜਾਬ ਵਿੱਚ ਪਣ-ਬਿਜਲੀ ਉਤਪਾਦਨ ‘ਤੇ ਬਹੁਤ ਦਬਾਅ ਹੁੰਦਾ ਹੈ, ਖਾਸ ਕਰਕੇ ਗਰਮੀਆਂ ਵਿੱਚ। ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੇ ਪਿਛਲੇ ਮਹੀਨੇ ਮੈਂਬਰ ਰਾਜਾਂ (ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਦਿੱਲੀ, ਚੰਡੀਗੜ੍ਹ) ਨੂੰ ਆਪਣੀ ਪਾਣੀ ਦੀ ਮੰਗ ਦਾ ਅੰਦਾਜ਼ਾ ਲਗਾਉਂਦੇ ਸਮੇਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਸੀ। ਹਿਮਾਚਲ ਪ੍ਰਦੇਸ਼ ਅਤੇ ਤਿੱਬਤ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਜਲ ਭੰਡਾਰਾਂ ਵਿੱਚ ਪਾਣੀ ਦੇ ਪ੍ਰਵਾਹ ਲਈ ਬਹੁਤ ਮਹੱਤਵਪੂਰਨ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments