ਮਾਨਸਾ : ਇਸ ਸਮੇਂ ਮਾਨਸਾ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲੇ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਨੇ ਪੁਲਿਸ ‘ਤੇ ਗੋਲੀਆਂ ਚਲਾਈਆਂ। ਇਸ ਦੌਰਾਨ ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਗੋਲੀਆਂ ਚਲਾਈਆਂ।
ਇਸ ਘਟਨਾ ਵਿੱਚ ਇੱਕ ਗੈਂਗਸਟਰ ਜ਼ਖਮੀ ਹੋ ਗਿਆ। ਗੋਲੀਬਾਰੀ ਅਜੇ ਵੀ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਦੇ ਕਰੀਬੀ ਸਾਥੀ ਤੋਂ ਫਿਰੌਤੀ ਮੰਗਣ ਵਾਲੇ ਗੈਂਗਸਟਰਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਜਦੋਂ ਪੁਲਿਸ ਇਨ੍ਹਾਂ ਗੈਂਗਸਟਰਾਂ ਨੂੰ ਹਥਿਆਰ ਬਰਾਮਦ ਕਰਨ ਲਈ ਲੈ ਜਾ ਰਹੀ ਸੀ ਤਾਂ ਗੈਂਗਸਟਰਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਪੁਲਿਸ ਨੇ ਫਾਇਰਿੰਗ ਵੀ ਕੀਤੀ, ਜਿਸ ਵਿੱਚ ਇੱਕ ਗੈਂਗਸਟਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜ਼ਖਮੀ ਗੈਂਗਸਟਰ ਨੂੰ ਮਾਨਸਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਹੈ।