ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjindr Singh Dhami) ਨੇ ਜਾਣਕਾਰੀ ਦਿੱਤੀ ਹੈ ਕਿ 7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੁਣ 13 ਫ਼ਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਉਹਨਾਂ ਦੱਸਿਆ ਹੈ ਕਿ ਇਹ ਇਕੱਤਰਤਾ 11 ਫ਼ਰਵਰੀ ਨੂੰ ਪਟਿਆਲਾ ਵਿਖੇ ਰੱਖੀ ਗਈ ਸੀ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੱਦਿਆ ਗਿਆ ਸੀ। ਪਰ ਭੂੰਦੜ ਦੇ ਸੁਖਬੀਰ ਸਿੰਘ ਬਾਦਲ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਦੇ ਰੁਝੇਵੇਂ ਕਾਰਨ ਇਕੱਤਰਤਾ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਹੁਣ ਇਹ ਇਕੱਤਰਤਾ 13 ਫ਼ਰਵਰੀ ਨੂੰ ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਵਿਖੇ ਹੋਵੇਗੀ।