ਨਵੀਂ ਦਿੱਲੀ: ਦਿੱਲੀ ਹਾਈ ਕੋਰਟ (The Delhi High Court) ਨੇ ਜੰਮੂ-ਕਸ਼ਮੀਰ ਦੇ ਬਾਰਾਮੂਲਾ ਤੋਂ ਅਵਾਮੀ ਇਤਹਾਦ ਪਾਰਟੀ (ਏ.ਆਈ.ਪੀ.) ਦੇ ਸੰਸਦ ਮੈਂਬਰ ਇੰਜੀਨੀਅਰ ਰਸ਼ੀਦ (Awami Ittahad Party (AIP) MP Engineer Rashid) ਨੂੰ ਬੀਤੇ ਦਿਨ ਦੋ ਦਿਨਾਂ ਦੀ ਪੈਰੋਲ ਦੇ ਦਿੱਤੀ।
ਹਾਈ ਕੋਰਟ ਨੇ ਉਸ ਨੂੰ ਸੰਸਦ ਸੈਸ਼ਨ ਵਿਚ ਸ਼ਾਮਲ ਹੋਣ ਲਈ 11 ਅਤੇ 13 ਫਰਵਰੀ ਲਈ ਹਿਰਾਸਤ ਪੈਰੋਲ ਦੇਣ ਦੀ ਆਗਿਆ ਦਿੱਤੀ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਸੰਸਦ ਮੈਂਬਰ ‘ਤੇ ਕਈ ਸ਼ਰਤਾਂ ਲਗਾਈਆਂ ਹਨ। ਰਾਸ਼ਿਦ ਇਸ ਸਮੇਂ ਅੱਤਵਾਦੀਆਂ ਨੂੰ ਫੰਡਿੰਗ ਨਾਲ ਜੁੜੇ ਇਕ ਮਾਮਲੇ ‘ਚ ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਹੈ।
ਜਸਟਿਸ ਵਿਕਾਸ ਮਹਾਜਨ ਦੀ ਅਗਵਾਈ ਵਾਲੇ ਬੈਂਚ ਨੇ ਰਸ਼ੀਦ ਨੂੰ ਹਿਰਾਸਤ ਪੈਰੋਲ ਦਿੰਦੇ ਹੋਏ ਕਿਹਾ ਕਿ ਇਸ ਸਮੇਂ ਦੌਰਾਨ ਉਸ ਨੂੰ ਪੁਲਿਸ ਸੁਰੱਖਿਆ ਦਿੱਤੀ ਜਾਵੇਗੀ ਅਤੇ ਉਹ ਮੋਬਾਈਲ ਫੋਨ ਜਾਂ ਇੰਟਰਨੈੱਟ ਦੀ ਵਰਤੋਂ ਨਹੀਂ ਕਰ ਸਕੇਗਾ। ਅਦਾਲਤ ਨੇ ਇਹ ਵੀ ਕਿਹਾ ਕਿ ਪੈਰੋਲ ਦੀ ਮਿਆਦ ਦੌਰਾਨ ਸੰਸਦ ਮੈਂਬਰ ਮੀਡੀਆ ਜਾਂ ਕਿਸੇ ਹੋਰ ਨਾਲ ਗੱਲਬਾਤ ਨਹੀਂ ਕਰ ਸਕਦੇ।