ਮੋਗਾ : ਪੰਜਾਬ ਪੁਲਿਸ ਨਸ਼ਿਆਂ ਵਿਰੁੱਧ ਜੰਗ ਜ਼ੋਰ-ਸ਼ੋਰ ਨਾਲ ਲੜ ਰਹੀ ਹੈ। ਇਸ ਮੰਤਵ ਲਈ ਪੰਜਾਬ ਪੁਲਿਸ ਕੈਸੋ ਮੁਹਿੰਮ ਚਲਾਈ ਜਾ ਰਹੀ ਹੈ। ਮੋਗਾ ਪੁਲਿਸ ਨੇ ਅੱਜ ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਰਾਊਕੇ, ਬੱਧਨੀ ਅਤੇ ਬੁੱਟਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਚਲਾਈ। ਪੁਲਿਸ ਟੀਮ ਨੇ ਸਵੇਰੇ ਤੜਕੇ ਘਰਾਂ ‘ਤੇ ਛਾਪਾ ਮਾਰਿਆ। ਇਕ ਵਾਰ ਸਵੇਰੇ-ਸਵੇਰੇ ਇੰਨੀ ਵੱਡੀ ਪੁਲਿਸ ਫੋਰਸ ਦੇਖ ਕੇ ਲੋਕ ਹੈਰਾਨ ਰਹਿ ਗਏ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਘਰਾਂ ਦੀ ਪੂਰੀ ਤਲਾਸ਼ੀ ਲਈ।
ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਕਾਰਵਾਈ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਹੈ। ਤਲਾਸ਼ੀ ਮੁਹਿੰਮ 84 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੁਆਰਾ ਚਲਾਈ ਗਈ। ਇਸ ਦੇ ਤਹਿਤ ਅੱਜ 35 ਘਰਾਂ ਦੀ ਤਲਾਸ਼ੀ ਲਈ ਗਈ।