Home ਪੰਜਾਬ ਪੁਲਿਸ ਨੇ ਇੱਕ ਮੁਲਜ਼ਮ ਕੋਲੋਂ 5 ਗ੍ਰਾਮ ਨਸ਼ੀਲਾ ਪਾਊਡਰ ਸਮੇਤ ਕੀਤਾ ਬਰਾਮਦ

ਪੁਲਿਸ ਨੇ ਇੱਕ ਮੁਲਜ਼ਮ ਕੋਲੋਂ 5 ਗ੍ਰਾਮ ਨਸ਼ੀਲਾ ਪਾਊਡਰ ਸਮੇਤ ਕੀਤਾ ਬਰਾਮਦ

0

ਲੁਧਿਆਣਾ : ਲੁਧਿਆਣਾ ਦੇ ਪਿੰਕ ਪਲਾਜ਼ਾ ਨੇੜੇ ਪੁਲਿਸ ਨੇ ਇੱਕ ਮੁਲਜ਼ਮ ਕੋਲੋਂ 5 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਜਾਂਚ ਅਧਿਕਾਰੀ ਧਰਮਵਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਨਸ਼ਾ ਸਪਲਾਈ ਕਰਨ ਜਾ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ।

ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 5 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਭੇਜ ਦਿੱਤਾ ਹੈ।

Exit mobile version