ਚੰਡੀਗੜ : ਚਾਰ ਮਹੀਨਿਆਂ ਦੇ ਅੰਤਰਾਲ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 13 ਫਰਵਰੀ ਨੂੰ ਹੋਣ ਜਾ ਰਹੀ ਹੈ। ਦਿੱਲੀ ਵਿਧਾਨ ਸਭਾ ਚੋਣਾਂ ‘ਚ ਹਾਰ ਤੋਂ ਬਾਅਦ ਪੰਜਾਬ ‘ਚ ਆਮ ਆਦਮੀ ਪਾਰਟੀ ‘ਚ ਹਲਚਲ ਤੇਜ਼ ਹੋ ਗਈ ਹੈ। ਇਸ ਸਬੰਧ ਵਿੱਚ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫ਼ੈੈਸਲੇ ਲਏ ਜਾ ਸਕਦੇ ਹਨ। ਇਹ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਮੀਟਿੰਗ ਦੌਰਾਨ ਖੂਨ ਦੇ ਰਿਸ਼ਤਿਆਂ ਵਿੱਚ ਜਾਇਦਾਦ ਦੇ ਤਬਾਦਲੇ ‘ਤੇ 2.5 ਪ੍ਰਤੀਸ਼ਤ ਦੀ ਸਟੈਂਪ ਡਿਊਟੀ ਲਗਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਸਰਕਾਰ ਨੇ ਇਹ ਪ੍ਰਸਤਾਵ ਰਾਜ ਦੀ ਵਿੱਤੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆਂਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਪੰਜਾਬੀਆਂ ਲਈ ਵੱਡੀ ਖ਼ਬਰ ਹੋਵੇਗੀ।
ਪਹਿਲੀ ਕੈਬਨਿਟ 10 ਫਰਵਰੀ ਨੂੰ ਹੋਈ ਸੀ ਪਰ ਫਿਰ ਇਸ ਨੂੰ 13 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਅੱਜ ਬੈਠਕ ਹੋਣ ਜਾ ਰਹੀ ਹੈ।