Home ਪੰਜਾਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ‘ਚ ਸੇਵਾ ਨਿਭਾ ਰਹੇ ਇੱਕ...

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ‘ਚ ਸੇਵਾ ਨਿਭਾ ਰਹੇ ਇੱਕ ਵਿਅਕਤੀ ਦੀ ਮੌਤ

0

ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ਵਿੱਚ ਸੇਵਾ ਨਿਭਾ ਰਹੇ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ (38) ਉਰਫ ਪ੍ਰਿੰਸ ਪੁੱਤਰ ਸਵਰਗੀ ਅਨੂਪ ਸਿੰਘ ਵਾਸੀ ਤਾਰਾ ਵਾਲਾ ਪਾਲ, ਅੰਮ੍ਰਿਤਸਰ ਵਜੋਂ ਹੋਈ ਹੈ, ਜਿਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਬਲਵਿੰਦਰ ਸਿੰਘ ਜ਼ੋਮੈਟੋ ‘ਚ ਕੰਮ ਕਰਦਾ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਸ੍ਰੀ ਦਰਬਾਰ ਸਾਹਿਬ ‘ਚ ਸੇਵਾ ਨਿਭਾ ਰਿਹਾ ਸੀ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਸਹਾਰਾ ਸੀ। ਜਿਸ ਕਾਰਨ ਉਨ੍ਹਾਂ ਦੀ ਮੌਤ ਤੋਂ ਬਾਅਦ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਹੈ।

Exit mobile version