Home ਪੰਜਾਬ ਪੁਰਾਣੀ ਰੰਜਿਸ਼ ਦੇ ਚਲਦੇ ਬਠਿੰਡਾ ਦੇ ਇੱਕ ਅਖ਼ਬਾਰ ਦੇ ਪੱਤਰਕਾਰ ਉੱਤੇ ਹੋਈ...

ਪੁਰਾਣੀ ਰੰਜਿਸ਼ ਦੇ ਚਲਦੇ ਬਠਿੰਡਾ ਦੇ ਇੱਕ ਅਖ਼ਬਾਰ ਦੇ ਪੱਤਰਕਾਰ ਉੱਤੇ ਹੋਈ ਫ਼ਾਇਰਿੰਗ

0

ਬਠਿੰਡਾ : ਬਠਿੰਡਾ ਦੇ ਭਗਤਾ ਭਾਈ ਕਾ ਵਿਖੇ ਇੱਕ ਅਖ਼ਬਾਰ ਦੇ ਪੱਤਰਕਾਰ ਉੱਤੇ ਫ਼ਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀ ਦੇ ਅਸਲੇ ਨਾਲ ਹੀ ਜ਼ਖ਼ਮੀ ਰਾਜੀਵ ਗੋਇਲ ’ਤੇ ਹਮਲਾ ਕੀਤਾ ਗਿਆ ਹੈ। ਇਹ ਹਮਲਾ ਪੁਰਾਣੀ ਰੰਜਿਸ਼ ਦਾ ਕਾਰਨ ਦੱਸਿਆ ਜਾ ਰਿਹਾ ਹੈ । ਬਠਿੰਡਾ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਖ਼ਮੀ ਵਿਅਕਤੀ ਦੇ ਭਰਾ ਨੇ ਦੱਸਿਆ ਕਿ ਇਹਨਾਂ ਦੀ ਪੁਰਾਣੀ ਰੰਜਿਸ਼ ਸੀ ਅਤੇ ਫ਼ਾਇਰ ਕਰਨ ਵਾਲੇ ਵਿਅਕਤੀਆਂ ਵੱਲੋਂ ਇਸ ਨੂੰ ਘੇਰ ਕੇ ਇਸ ਦਾ ਲਾਇਸੈਂਸੀ ਅਸਲਾ ਖੋਹ ਕੇ ਇਸ ਦੇ ਫ਼ਾਇਰ ਕੀਤਾ ਗਿਆ ਹੈ।

ਮੌਕੇ ’ਤੇ ਪੁੱਜੇ ਐਸ.ਪੀ ਸਿਟੀ ਬਠਿੰਡਾ ਨਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਖ਼ਮੀ ਦੇ ਬਿਆਨ ਦਰਜ ਕਰ ਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Exit mobile version