ਹਰਿਆਣਾ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (The Prices of Petrol and Diesel) ‘ਤੇ ਆਮ ਜਨਤਾ ਲੰਬੇ ਸਮੇਂ ਤੋਂ ਰਾਹਤ ਦੀ ਉਮੀਦ ਕਰ ਰਹੀ ਸੀ, ਪਰ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਜ਼ਿਆਦਾ ਬਦਲਾਅ ਨਹੀਂ ਕੀਤਾ ਗਿਆ ਹੈ। ਲੰਬੇ ਸਮੇਂ ਤੋਂ ਲੋਕਾਂ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਰਾਹਤ ਨਹੀਂ ਦਿੱਤੀ ਗਈ ਹੈ।
ਦੱਸ ਦੇਈਏ ਕਿ ਹਰਿਆਣਾ ਵਿੱਚ ਇਕ ਲੀਟਰ ਪੈਟਰੋਲ ਦੀ ਕੀਮਤ ਦੀ ਗੱਲ ਕਰੀਏ ਤਾਂ ਇਹ 95.56 ਰੁਪਏ ਹੈ ਅਤੇ ਡੀਜ਼ਲ ਪ੍ਰਤੀ ਲੀਟਰ 88.40 ਰੁਪਏ ਹੈ । ਇਸ ਦੇ ਇਲਾਵਾ ਮੁੰਬਈ ਵਿੱਚ ਪ੍ਰਤੀ ਲੀਟਰ ਪੈਟਰੋਲ ਦੀ ਕੀਮਤ 103.50 ਰੁਪਏ ਅਤੇ ਡੀਜ਼ਲ ਪ੍ਰਤੀ ਲੀਟਰ ਦੀ ਕੀਮਤ 90.03 ਰੁਪਏ ਹੈੈ।